ਮੁੱਖ ਮੰਤਰੀ ਪੰਜਾਬ ਅਤੇ ਜਰਮਨ ਦੇ ਰਾਜਦੂਤ ਵਿਚਕਾਰ ਹੋਈ ਮੁਲਾਕਾਤ, ਪੰਜਾਬ ਵਿਚ ਵਧੇਰੇ ਨੌਕਰੀਆਂ ਪੈਦਾ ਕਰਨ ‘ਤੇ ਵਿਚਾਰ ਵਟਾਂਦਰਾ

0
49

ਚੰਡੀਗੜ੍ਹ (TLT) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ ਲਿੰਡਰ ਨਾਲ ਮੁਲਾਕਾਤ ਕੀਤੀ | ਇਸ ਮੁਲਾਕਾਤ ਵਿਚ ਉਦਯੋਗਿਕ ਸਾਂਝੇਦਾਰੀ ਰਾਹੀਂ ਪੰਜਾਬ ਵਿਚ ਵਧੇਰੇ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਦੀ ਤਰੱਕੀ ਲਈ ਭਾਰਤ ਅਤੇ ਜਰਮਨੀ ਦਰਮਿਆਨ ਮਜ਼ਬੂਤ ​​ਦੁਵੱਲੇ ਸਬੰਧਾਂ ਨੂੰ ਉਭਾਰਨ ਲਈ ਵਿਚਾਰ ਵਟਾਂਦਰੇ ਵੀ ਕੀਤੇ ਗਏ | ਇਸਦੇ ਨਾਲ ਹੀ ਜਰਮਨ ਵਿਚ ਵਸਦੇ ਪੰਜਾਬੀਆਂ ਦੀ ਭਲਾਈ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਰਾਜ ਵਿਚ ਵਪਾਰ ਅਤੇ ਨਿਵੇਸ਼ ਦੇ ਨਵੇਂ ਮੌਕਿਆਂ ਦੀ ਪੜਚੋਲ ਕਰਨ ਲਈ ਆਪਸੀ ਰਣਨੀਤੀਆਂ ‘ਤੇ ਵਿਚਾਰ ਹੋਇਆ | ਕੈਪਟਨ ਅਮਰਿੰਦਰ ਸਿੰਘ ਵਲੋਂ ਜਰਮਨ ਦੀਆਂ ਹੋਰ ਕੰਪਨੀਆਂ ਨੂੰ ਵੀ ਸੂਬੇ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ |