ਪੀ.ਐੱਸ.ਟੀ.ਐੱਸ.ਈ. ਦੀ ਪ੍ਰੀਖਿਆ ਵਿੱਚ ਜ਼ਿਲੇ੍ਹ ਦੇ 80 ਵਿਦਿਆਰਥੀ ਸਫ਼ਲ ਹੋਏ

0
48

ਪ੍ਰੀਖਿਆ ਪਾਸ ਕਰਨ ਵਾਲੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮਿਲੇਗਾ ਮਹੀਨਾਵਾਰ


ਫਾਜ਼ਿਲਕਾ (TLT)  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਯੋਗ ਅਗਵਾਈ ਅਧੀਨ ਸਿੱਖਿਆ ਵਿਭਾਗ ਵੱਲੋਂ ਲਈ ਗਈ ਪ੍ਰੀਖਿਆ ਪੀ.ਐੱਸ.ਟੀ.ਐੱਸ.ਈ. ਦੀ ਪ੍ਰੀਖਿਆ ਵਿੱਚ ਫਾਜਿਲਕਾ ਜ਼ਿਲੇ੍ਹ ਦੇ 80 ਵਿਦਿਆਰਥੀ ਸਫ਼ਲ ਹੋਏ ਹਨ।
    ਡਾ ਤ੍ਰਿਲੋਚਨ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਕੈ) ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਸਮੂਹ ਸਫ਼ਲ ਹੋਏ ਵਿਦਿਆਰਥੀਆਂ, ਮਾਪਿਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
   ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ/ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ  ਲਈ ਸਮੂਹ ਜ਼ਿਲ੍ਹਿਆਂ ਵਿੱਚ ‘ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ-2020` ਜੋ ਮਿਤੀ 3 ਜਨਵਰੀ 2021 ਨੂੰ ਤਹਿਸੀਲ ਪੱਧਰ ਤੇ ਕਰਵਾਈ ਗਈ ਸੀ। ਵਿਭਾਗ ਵੱਲੋਂ ਇਸ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਜ਼ਿਲ੍ਹੇ ਦੇ 80 ਯੋਗ ਵਿਦਿਆਰਥੀ ਵਿਭਾਗ ਵੱਲੋਂ ਵਜ਼ੀਫ਼ਾ ਪ੍ਰਾਪਤ ਕਰਨ ਦੇ ਹੱਕਦਾਰ ਹੋ ਗਏ ਹਨ। ਵਿਭਾਗ ਵੱਲੋਂ ਇਸ ਸੰਬੰਧੀ ਸਫ਼ਲ ਹੋਏ ਵਿਦਿਆਰਥੀਆਂ ਦੀ ਕੈਟਾਗਰੀ ਵਾਇਜ਼ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਨੂੰ ਵਿਭਾਗ ਦੀ ਵੈਬਸਾਈਟ  www.ssapunjab.org ਤੇ ਦੇਖ ਸਕਦੇ ਹਨ।ਇੰਚਾਰਜ ਡੀਐਮ ਗੌਤਮ ਗੌੜ੍ਹ ਨੇ ਕਿਹਾ ਕਿ ਇਹਨਾਂ ਸਫ਼ਲ ਹੋਏ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ 2 ਸੌ ਰੁਪਏ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ। ਇਹ ਰਾਸ਼ੀ ਉਹਨਾਂ ਨੂੰ ਆਪਣੀ ਪੜ੍ਹਾਈ ਅੱਗੇ ਜਾਰੀ ਰੱਖਣ ਵਿੱਚ ਸਹਾਈ ਹੋਵੇਗੀ।
    ਸਿੱਖਿਆ ਵਿਭਾਗ ਵੱਲੋਂ ਮਿਤੀ 3 ਜਨਵਰੀ 2021 ਨੂੰ ਲਈ ਗਈ 180 ਅੰਕਾਂ ਦੀ ਇਸ ਪ੍ਰੀਖਿਆ ਵਿੱਚ ਮਾਨਸਿਕ ਯੋਗਤਾ ਟੈਸਟ (ਮੈਟ) ਦੇ 90 ਅੰਕ ਅਤੇ ਸਕੋਲਾਸਟਿਕ ਐਪਟੀਚਿਊਡ ਟੈਸਟ (ਸੈਟ) ਦੇ 90 ਅੰਕ ਰੱਖੇ ਗਏ ਸਨ। ਇਸ ਵਿੱਚ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਸਮਾਜਿਕ ਸਿੱਖਿਆ, ਗਣਿਤ ਅਤੇ ਮਾਨਸਿਕ ਯੋਗਤਾ ਨਾਲ ਸਬੰਧਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ ਸਨ।