ਥਾਣਾ ਤਿੰਨ ਦੀ ਪੁਲਿਸ ਨੇ ਇਲਾਕੇ ‘ਚ ਚਲਾਇਆ ਤਲਾਸ਼ੀ ਅਭਿਆਨ

0
45

ਜਲੰਧਰ (ਰਮੇਸ਼ ਗਾਬਾ) ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 15 ਅਗਸਤ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਥਾਣਾ ਨੰ ਤਿੰਨ ਦੇ ਮੁਖੀ ਸਬ ਇੰਸਪੈਕਟਰ ਮੁਕੇਸ਼ ਕੁਮਾਰ ਨੇ ਮੀਂਹ ਦੀ ਪ੍ਰਵਾਹ ਵੀ ਨਾ ਕਰਦੇ ਹੋਏ ਆਪਣੇ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ।

ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ 15 ਅਗਸਤ ਨੂੰ ਲੈ ਕੇ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮਾਤ ਕੀਤੇ ਹੋਏ ਹਨ ਅਤੇ ਹਰੇਕ ਥਾਣੇ ਦੀ ਪੁਲਿਸ ਨੂੰ ਆਪਣੇ ਇਲਾਕਿਆਂ ਵਿੱਚ ਤਲਾਸ਼ੀ ਅਭਿਆਨ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਦੇ ਤਹਿਤ ਅੱਜ ਥਾਣਾ ਨੰ ਤਿੰਨ ਦੇ ਮੁਖੀ ਸਬ ਇੰਸਪੈਕਟਰ ਮੁਕੇਸ਼ ਕੁਮਾਰ ਨੇ ਏਆਰਪੀ, ਐਸਉਜੀ, ਡਾਗ ਸਕੁਐਡ ਅਤੇ ਬੰਬ ਸਕੁਐਡ ਦੀਆਂ ਟੀਮਾਂ ਨੂੰ ਨਾਲ ਲੈ ਕੇ ਇਲਾਕੇ ਵਿੱਚ ਪੈਂਦੇ ਰੇਲਵੇ ਸਟੇਸ਼ਨ, ਭਗਤ ਸਿੰਘ ਚੌਕ,ਮੰਡੀ ਫੈਂਟਨਗੰਜ, ਅਟਾਰੀ ਬਾਜ਼ਾਰ, ਲਾਲ ਬਾਜ਼ਾਰ,ਮਦਨ ਫਲੋਰ ਮਿੱਲ,ਬੈਂਕਾਂ ਅਤੇ ਹੋਟਲਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ।