ਗੈਰ ਸਰਕਾਰੀ ਸੰਗਠਨ ਵੱਲੋਂ ਜ਼ਿਲ੍ਹਾ ਰਾਹਤ ਫੰਡਜ਼ ਵਿੱਚ ਦੋ ਲੱਖ ਰੁਪਏ ਦਾ ਯੋਗਦਾਨ

0
32

ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਦਾਨੀ ਸੱਜਣਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ


ਜਲੰਧਰ (ਰਮੇਸ਼ ਗਾਬਾ)
ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਵਿਚ ਆਪਣਾ ਯੋਗਦਾਨ ਪਾਉਂਦਿਆਂ ਇਕ ਗੈਰ ਸਰਕਾਰੀ ਸੰਗਠਨ (ਐੱਨ. ਜੀ. ਓ.) ਹੈਮਕੋ ਚੈਰੀਟੇਬਲ ਟਰੱਸਟ ਨੇ ਅੱਜ ਜ਼ਿਲ੍ਹਾ ਰਾਹਤ ਫੰਡਜ਼ ਵਿੱਚ ਦੋ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਰਾਸ਼ੀ ਦਾ ਚੈੱਕ ਸੌਂਪਦਿਆਂ ਐਨ.ਜੀ.ਓ. ਦੇ ਚੇਅਰਮੈਨ ਸ਼ਾਂਤ ਕੁਮਾਰ ਗੁਪਤਾ ਨੇ ਵਿਸ਼ਵ ਸਿਹਤ ਸੰਕਟ ਦੌਰਾਨ ਵਾਇਰਸ ਦੀ ਰੋਕਥਾਮ ਅਤੇ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਕਿਹਾ ਕਿ ਸਮਾਜ ਦੇ ਸਾਂਝੇ ਯਤਨਾਂ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਨਾਲ ਹੀ ਮਹਾਂਮਾਰੀ ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਹਰੇਕ ਨਾਗਰਿਕ ਸਥਾਨਕ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇ ।
ਚੱਲ ਰਹੇ ਸਿਹਤ ਸੰਕਟ ਦੌਰਾਨ ਦਾਨੀ ਸੱਜਣਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਨਾ ਸਿਰਫ਼ ਪ੍ਰਸ਼ਾਸਨ ਲਈ ਮਦਦਗਾਰ ਸਾਬਤ ਹੁੰਦੀਆਂ ਹਨ ਸਗੋਂ ਦੂਜਿਆਂ ਵਿੱਚ ਵੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਇਸ ਲੜਾਈ ਵਿਚ ਐਨ.ਜੀ.ਓਜ਼ ਅਤੇ ਦਾਨੀ ਵਿਅਕਤੀਆਂ ਵੱਲੋਂ ਪਾਏ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਰਫ਼ ਸਮੂਹਿਕ ਯਤਨ ਹੀ ਅਖੀਰ ਵਿੱਚ ਚੰਗੇ ਨਤੀਜੇ ਦੇ ਸਕਦੇ ਹਨ।