ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਦੇ ਲੋਕਾਂ ਵਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ

0
44

ਅੰਮ੍ਰਿਤਸਰ (TLT) ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਨਾਲ ਸਬੰਧਿਤ ਕੁਝ ਲੋਕਾਂ ਵਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਆਰ.ਐੱਸ.ਐੱਸ. ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ‘ਤੇ ਲੈਣ ਅਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੀਆਂ ਕਾਰਵਾਈਆਂ ਕਰਨ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਸਿਰ ਤੋਂ ਮੋਨੇ ਲੋਕਾਂ ਵਲੋਂ ਗਲ਼ਾਂ ਵਿਚ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਹਰਿਆਣਾ ਸਰਕਾਰ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ।