ਸਮੁੱਚਾ ਵਿਰੋਧੀ ਧਿਰ ਖੇਤੀ ਕਾਨੂੰਨਾਂ ਵਰਗੇ ਮੁੱਦਿਆਂ ‘ਤੇ ਇੱਕਜੁੱਟ – ਹਰਸਿਮਰਤ ਕੌਰ ਬਾਦਲ

0
50

ਨਵੀਂ ਦਿੱਲੀ (TLT) ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਬੈਠਕ ਕੀਤੀ ਗਈ | ਇਸ ਬੈਠਕ ਵਿਚ ਅਕਾਲੀ ਦਲ,ਬਸਪਾ ਅਤੇ ਆਮ ਆਦਮੀ ਪਾਰਟੀ ਸ਼ਾਮਿਲ ਨਹੀਂ ਹੋਈ | ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਨੇ ਨਹੀਂ ਬੁਲਾਇਆ | ਉਨ੍ਹਾਂ ਦਾ ਕਹਿਣਾ ਸੀ ਕਿ ਸਮੁੱਚਾ ਵਿਰੋਧੀ ਧਿਰ ਖੇਤੀ ਕਾਨੂੰਨਾਂ ਵਰਗੇ ਮੁੱਦਿਆਂ ‘ਤੇ ਇੱਕਜੁੱਟ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਇਹ ਤਾਨਾਸ਼ਾਹੀ ਦੀ ਸਰਕਾਰ ਹੈ |