ਦਰਦਨਾਕ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਤੋੜਿਆ ਦਮ

0
48

ਹੁਸ਼ਿਆਰਪੁਰ (TLT) ਦਸੂਰਾ ਨੈਸ਼ਨਲ ਹਾਈਵੇ ‘ਤੇ ਹੋਏ ਇਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਤਿੰਨੋਂ ਜਣੇ ਇੱਕੋ ਪਰਿਵਾਰ ਦੇ ਮੈਂਬਰ ਹਨ ਜਿਨ੍ਹਾਂ ਵਿਚ ਬੇਟਾ, ਮਾਂ ਤੇ ਨੂੰਹ ਸਾਮਲ ਹਨ। ਮ੍ਰਿਤਕਾਂ ਦੀ ਪਛਾਣ ਸੱਤੀ ਦੇਵੀ ਪਤਨੀ ਧਰਮਪਾਲ, ਸੁਖਵਿੰਦਰ ਸਿੰਘ ਪੁੱਤਰ ਧਰਮਪਾਲ, ਰਾਜਰਾਣੀ ਪਤਨੀ ਹਰਦੇਵ ਸਿੰਘ ਬੱਸੀ ਬੇਗੋਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਿੰਨੋਂ ਮੋਟਰਸਾਈਕਲ ‘ਤੇ ਆਪਣੇ ਪਿੰਡੋਂ ਦਸੂਹੇ ਪਥਰੀ ਦੀ ਦਵਾਈ ਲੈਣ ਆ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਾਈਕ ਦਾ ਸੰਤੁਲਨ ਵਿਗੜ ਗਿਆ ਤੇ ਤਿੰਨੋਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਤੁਰੰਤ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਦੌਰਾਨ ਸੁਖਵਿੰਦਰ ਤੇ ਉਸ ਦੀ ਮਾਂ ਸੱਤੀ ਦੀ ਮੌਤ ਹੋ ਗਈ ਪਰ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਾਜਰਾਣੀ ਨੂੰ ਜਲੰਧਰ ਰੈਫਰ ਕੀਤਾ ਗਿਆ ਪਰ ਜਲੰਧਰ ਪਹੁੰਚਣ ਤੋਂ ਪਹਿਲਾਂ ਉਸ ਨੇ ਵੀ ਰਸਤੇ ‘ਚ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।