ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਅਹਾਤੇ ਵਿੱਚ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ 24 ਅਗਸਤ ਨੂੰ

0
38

ਜਲੰਧਰ (ਰਮੇਸ਼ ਗਾਬਾ) ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਦੇ ਅਹਾਤੇ ਵਿੱਚ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਦੋ ਸਾਲਾਂ ਵਾਸਤੇ ਮਿਤੀ 01-10-2021 ਤੋਂ 30-09-2023 ਤੱਕ ਦੇ ਸਮੇਂ ਲਈ 24-08-2021 ਨੂੰ ਸਵੇਰੇ 11.00 ਵਜੇ ਉਪ-ਮੰਡਲ ਮੈਜਿਸਟਰੇਟ, ਜਲੰਧਰ-1 ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਚਿਹਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਿਹਰੀ ਕੰਪਾਊਂਡ ਰੂਲਜ਼ 2003 ਮੁਤਾਬਿਕ ਕੀਤੀ ਜਾਣੀ ਹੈ। ਇਸ ਬੋਲੀ ਸਬੰਧੀ ਆਮ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 23-08-2021 ਬਾਅਦ ਦੁਪਹਿਰ 3.00 ਵਜੇ ਤੱਕ ਆਪਣੇ ਆਈ.ਡੀ. ਪਰੂਫ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122,123) ਵਿਖੇ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਬੂਥਾਂ ਦਾ ਵੇਰਵਾ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122,123) ਦੇ ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ। ਜੇਕਰ ਦਰਖਾਸਤ ਜਮ੍ਹਾ ਕਰਵਾਉਣ ਜਾਂ ਬੋਲੀ ਵਾਲੇ ਦਿਨ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ।
ਬੁਲਾਰੇ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ, ਜਲੰਧਰ ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਨੂੰ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਬੋਲੀ ਨਾਲ ਸਬੰਧਤ ਜੇਕਰ ਕੋਈ ਕੋਰੀਜੰਡਮ/ਸੋਧ ਹੋਈ ਤਾਂ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੀ ਵੈਬਸਾਈਟ ‘ਤੇ ਹੀ ਅਪਲੋਡ ਕੀਤੀ ਜਾਵੇਗੀ ਅਤੇ ਇਸ ਸਬੰਧੀ ਵੱਖਰੇ ਤੌਰ ‘ਤੇ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ।