ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਵਿਚਕਾਰ ਹੋਈ ਤਿੱਖੀ ਬਹਿਸ

0
73

ਨਵੀਂ ਦਿੱਲੀ (TLT) ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਕਾਰ ਤਿੱਖੀ ਬਹਿਸ ਹੋਈ |  ਇਸ ਮੌਕੇ ਰਵਨੀਤ ਸਿੰਘ ਬਿੱਟੂ ਦਾ ਹਰਸਿਮਰਤ ਕੌਰ ਬਾਦਲ ਨੂੰ ਕਹਿਣਾ ਸੀ ਕਿ ਤੁਸੀ ਬਿੱਲ ਪਾਸ ਕਰਵਾਇਆ ਹੈ ਤਾਂ ਦੂਜੇ ਪਾਸੇ ਜਵਾਬ ਵਿਚ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਸੀ ਕਿ ਤੁਹਾਡੀ ਪਾਰਟੀ ਉਸ ਸਮੇਂ ਕਿੱਥੇ ਸੀ ਜਦੋਂ ਬਿੱਲ ਪਾਸ ਹੋ ਰਹੇ ਸਨ |

ਕਾਂਗਰਸੀ ਸੰਸਦ ਮੈਂਬਰ ਬਿੱਟੂ ਨੇ ਅਕਾਲੀ ਦਲ ਦੇ ਪ੍ਰਦਰਸ਼ਨ ਨੂੰ ਨੌਂਟੰਕੀ ਦੱਸਦਿਆਂ ਕਿਹਾ ਕਿ ਜਦੋਂ ਕਾਨੂੰਨ ਪਾਸ ਹੋਏ ਤਾਂ ਹਰਸਿਮਰਤ ਕੌਰ ਬਾਦਲ ਮੰਤਰੀ ਸੀ। ਕਾਨੂੰਨ ਪਾਸ ਹੋਣ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦਿੱਤਾ। ਹੁਣ ਝੂਠ ਬੋਲ ਰਹੀ ਹੈ ਕਿ ਮੈਂ ਕੈਬਨਿਟ ‘ਚ ਮੰਤਰੀ ਨਹੀਂ ਸੀ। ਬਿੱਟੂ ਨੇ ਕਿਹਾ ਕਿ ਇਹ ਪ੍ਰਧਾਨ ਨਰਿੰਦਰ ਮੋਦੀ ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਬੈਠੀ ਸੀ। ਇੰਨਾ ਹੀ ਨਹੀਂ ਦੋ ਮਹੀਨੇ ਲਗਾਤਾਰ ਅਕਾਲੀ ਦਲ ਨੇ ਬਿੱਲ ਦੇ ਹੱਕ ‘ਚ ਵੀ ਗੱਲ ਕੀਤੀ। ਦੂਜੇ ਪਾਸੇ, ਹਰਸਿਮਰਤ ਕੌਰ ਬਾਦਲ ਨੇ ਆਪਣੀ ਸਫਾਈ ‘ਚ ਜ਼ੋਰਦਾਰ ਨਾਅਰੇ ਲਾਉਂਦਿਆਂ ਕਿਹਾ ਕਿ ਇਹ ਦੱਸਣ, ਰਾਹੁਲ ਗਾਂਧੀ ਨੇ ਇਨ੍ਹਾਂ ਕਾਨੂੰਨਾਂ ਲਈ ਅਜੇ ਤਕ ਕੀ ਕੀਤਾ ਹੈ