ਰੋਡਵੇਜ਼ ਅਤੇ ਪਨਬਸ ਦੇ ਕੰਟਰੈਕਟ ਕਰਮਚਾਰੀਆਂ ਨੇ ਬੱਸ ਅੱਡਾ ਬੰਦ ਕਰ ਕੀਤਾ ਪ੍ਰਦਰਸ਼ਨ

0
42

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ ਵਿੱਚ ਬੱਸ ਅੱਡਾ ਦੁਪਹਿਰ 2 ਵਜੇ ਤੱਕ ਬੰਦ ਰਿਹਾ। ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਨੇ ਰੋਸ ਦਾ ਪ੍ਰਗਟਾਵਾ ਕੀਤਾ। ਮੁਲਾਜ਼ਮਾਂ ਨੇ ਬੱਸ ਸਟੈਂਡ ਦੇ ਅੰਦਰ ਧਰਨਾ ਅਤੇ ਸਰਕਾਰ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ।
ਇਸ ਤੋਂ ਇਲਾਵਾ ਉਹ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਬੱਸ ਅੱਡਾ ਦੁਪਹਿਰ 2 ਵਜੇ ਤੋਂ ਬਾਅਦ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ । ਕਰਮਚਾਰੀਆਂ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਪੰਜਾਬ ਭਰ ਵਿੱਚ 27 ਬੱਸ ਅੱਡੇ ਬੰਦ ਕੀਤੇ ਗਏ ਸਨ।
ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ 9 ਤੋਂ 11 ਅਗਸਤ ਨੂੰ ਬੱਸਾਂ ਦਾ ਚੱਕਾ ਜਾਮ ਰਹੇਗਾ । ਉਸ ਦਿਨ ਪੰਜਾਬ ਵਿੱਚ ਕੋਈ ਸਰਕਾਰੀ ਬੱਸ ਨਹੀਂ ਚੱਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਸਾਹਮਣੇ ਕਈ ਵਾਰ ਮੰਗ ਉਠਾਈ ਗਈ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ।