ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

0
39

ਚੰਡੀਗੜ੍ਹ (TLT) ਭਾਰਤੀ ਹਾਕੀ ਟੀਮ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਵਲੋਂ ਟਵੀਟ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਕੀਤੀ ਗਈ ਕਿ ਉਲੰਪਿਕ ਵਿਚ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ, ਅਤੇ ਇਹ ਸਾਰੇ ਗੋਲ ਕਿਸਾਨ – ਮਜ਼ਦੂਰਾਂ ਦੇ ਬੱਚਿਆਂ ਵਲੋਂ ਕੀਤੇ ਗਏ ਹਨ | ਮਾਨ ਦਾ ਕਹਿਣਾ ਸੀ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਇਨ੍ਹਾਂ ਨੂੰ ਤੋਹਫ਼ਾ ਦਿੱਤਾ ਜਾਵੇ |