ਸੜਕ ਹਾਦਸੇ ‘ਚ ਇਕ ਦੀ ਮੌਤ, ਮਾਮਲਾ ਦਰਜ

0
38

ਫਿਰੋਜ਼ਪੁਰ (TLT) ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਦੇ ਅਧੀਨ ਆਉਂਦੇ ਪਿੰਡ ਫੈਰੋਕੇ ਵਿਖੇ ਹੋਏ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ‘ਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ 304-ਏ, 427 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਗੁਰਬਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਫੈਰੋਕੇ ਨੇ ਦੱਸਿਆ ਕਿ ਉਸ ਦਾ ਪਿਤਾ ਜਗਤਾਰ ਸਿੰਘ (55 ਸਾਲ) ਪੁੱਤਰ ਦਰਸ਼ਨ ਸਿੰਘ ਪਿੰਡ ਫੈਰੋਕੇ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਤਾਂ ਇਕ ਬਲੈਰੋ ਗੱਡੀ ਰੰਗ ਚਿੱਟਾ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਜਿਸ ਨੇ ਗੱਡੀ ਤੇਜ਼ ਰਫਤਾਰ ਤੇ ਬਿਨ੍ਹਾਂ ਹਾਰਨ ਵਜਾਏ ਤੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਜਗਤਾਰ ਸਿੰਘ ਦੇ ਸਾਈਕਲ ‘ਚ ਮਾਰੀ। ਇਸ ਹਾਦਸੇ ‘ਚ ਉਸ ਦਾ ਪਿਤਾ ਜ਼ਖਮੀਂ ਹੋ ਗਿਆ ਜਿਸ ਨੂੰ ਇਲਾਜ ਲਈ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਜਗਤਾਰ ਸਿੰਘ ਦੀ ਮੌਤ ਹੋ ਗਈ।