ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ

0
44

ਚੰਡੀਗੜ੍ਹ (TLT) ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ ਕੀਤਾ ਜਾਵੇਗਾ। ਇਨ੍ਹਾਂ ਪਹਿਚਾਣ ਪੱਤਰਾਂ ਨਾਲ ਕਾਰਡ ਧਾਰਕਾਂ ਨੂੰ ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੇ ਦਫ਼ਤਰਾਂ ਸਮੇਤ ਸਕੱਤਰੇਤ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ।