ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ – ਹਰਪ੍ਰੀਤ ਕਾਹਲੋਂ

0
68

ਜਲੰਧਰ (ਰਮੇਸ਼ ਗਾਬਾ) ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਜ਼ੀ ਬੱਸ ਸਟੈਂਡ ਜਲੰਧਰ ਆਰ ਆਰ ਕੇ ਮੇੈਨੇਜਮੈਂਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਓਹਨਾ ਦੇ ਜਨਮਦਿਨ ਮੌਕੇ ਫੁੱਲਮਾਲਾ ਭੇਟ ਕਰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰ ਭਾਰਤੀ ਦੀ ਰੂਹ ‘ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਤੇ ਉਨ੍ਹਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ। ਇਸ ਮੌਕੇ ਜੀਐਮ ਪਰਮਵੀਰ ਸਿੰਘ , ਹਰਪ੍ਰੀਤ ਸਿੰਘ ਕਾਹਲੋਂ, ਰਾਜ ਕੁਮਾਰ ਲੂਥਰਾ,ਪਰਾਗ ਭਸੀਨ, ਗੁਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਡਬਲਯੂ ਐੱਮ, ਸਤਨਾਮ ਸਿੰਘ ਐੱਸ ਐੱਸ, ਕਮਲਦੀਪ ਸਿੰਘ, ਬਲਜੀਤ ਸਿੰਘ ਡੀ ਆਈ, ਭੁਪਿੰਦਰ ਸ਼ਰਮਾ ਐਸਪੀਏ, ਹਰਮੀਤ ਸਿੰਘ, ਅਸ਼ੋਕ ਰਾਣਾ, ਹੁਕਮ ਸਿੰਘ, ਇੰਦਰਜੀਤ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਸਰਵਣ ਸਿੰਘ, ਅਰਜਨ ਸਿੰਘ ਆਦਿ ਮੌਜੂਦ ਸਨ।