ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ. ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ ਗਿਆ

0
29

ਜਲੰਧਰ (ਰਮੇਸ਼ ਗਾਬਾ) ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਨਵੇਂ ਦਿਸਹੱਦੇ ਸਥਾਪਿਤ ਕਰ ਰਿਹਾ ਹੈ। ਉੱਥੇ ਨਾਲ ਹੀ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਸੇ ਤਹਿਤ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਦੇ ਮਹਾਨ ਦੇਸ਼ ਭਗਤ ਸ. ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ. ਭਗਤ ਸਿੰਘ ਦੀ ਸੋਚ ਤੇ ਵਿਚਾਰਧਾਰਾ ਨੂੰ ਅਪਣਾਇਆ ਜਾਵੇ। ਉਹਨਾਂ ਕਿਹਾ ਕਿ ਨੌਜਵਾਨ ਵਰਗ ਨੂੰ ਇਸ ਦਿਹਾੜੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਵੀ ਉਨ੍ਹਾਂ ਦੇਸ਼ ਭਗਤਾਂ ਦੀ ਤਰ੍ਹਾਂ ਸਮਾਜ ਵਿੱਚ ਚੇਤੰਨਤਾ ਤੇ ਜਾਗਰੁਕਤਾ ਪੈਦਾ ਕਰਕੇ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਗੇ। ਇਸ ਮੌਕੇ ਵਿਭਾਗ ਦੇ ਮੁੱਖੀ, ਡਾ. ਸੁਮਨ ਚੋਪੜਾ ਨੇ ਵਿਦਿਆਰਥੀਆ ਦੇ ਇਸ ਉਤਸ਼ਾਹੀ ਕਦਮ ਲਈ ਮੁਬਾਰਕ ਦਿੱਤੀ ਤੇ ਉਹਨਾਂ ਨੂੰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਵਰਗੇ ਮਹਾਨ ਦੇਸ਼ ਭਗਤ ਦੀ ਸੋਚ ’ਤੇ ਪਹਿਰਾ ਦੇਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਸ. ਭਗਤ ਸਿੰਘ ਦੀ ਸੋਚ ਨੂੰ ਦਰਸਾਉਂਦੇ ਹੋਏ ਭਾਸ਼ਨ ਦਿੱਤੇ ਗਏ ਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰੋ. ਜਸਰੀਨ ਕੌਰ, ਡੀਨ ਐਕੇਡਮਿਕ ਅਫੈਅਰਜ਼ ਨੇ ਵਿਦਿਆਰਥੀਆਂ ਵਲੋਂ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਸ. ਭਗਤ ਸਿੰਘ ਦੀ ਸੋਚ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਸੋਂਹ ਖਾਧੀ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਮਨੋਹਰ ਸਿੰਘ, ਡਾ. ਅਮਨਦੀਪ ਕੋਰ ਅਤੇ ਡਾ. ਕਰਨਬੀਰ ਸਿੰਘ ਵੀ ਹਾਜ਼ਰ ਸਨ।