ਕੇਜਰੀਵਾਲ ਦਾ ਵੱਡਾ ਐਲਾਨ, ਆਪ ਪੰਜਾਬ ਦੇ ਲੋਕਾਂ ਨੂੰ ਦੇਵੇਗੀ ਮੁਫ਼ਤ ਇਲਾਜ, ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਕੇ ਕਹੀ ਵੱਡੀ ਗੱਲ

0
39

ਲੁਧਿਆਣਾ (tlt)  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ ’ਤੇ ਆਏ ਹੋਏ ਹਨ। ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਮਾਸਟਰ ਸਟ੍ਰੋਕ ਖੇਡਿਆ ਹੈ। ਦਿੱਲੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਗਰੰਟੀ ਦਿੱਤੀ ਹੈ। ਉਨ੍ਹਾਂ ਇਸ ਵਾਰਤਾ ਦੌਰਾਨ ਕਿਹਾ ਕਿ ਮੈਂ ਪੰਜਾਬ ਦੀ ਜਨਤਾ ਨੂੰ ਛੇ ਗਾਰੰਟੀਆਂ ਦੇਣਾ ਚਾਹੁੰਦਾ ਹੈ। ਇਹ ਸਾਰੀਆਂ ਸਿਹਤ ਨਾਲ ਸਬੰਧੀ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਦੇ ਚੰਗਾ ਇਲਾਜ ਦੇਵਾਂਗਾ।

ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਦਵਾਈ ਸਰਕਾਰੀ ਹਸਪਤਾਲਾਂ ਵਿਚ ਮੁਫਤ ਮਿਲੇਗੀ। ਸਾਰੇ ਟੈਸਟ ਮੁਫ਼ਤ ਹੋਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਚੰਗੀ ਸਹੂਲਤ ਦਿੱਤੀ ਜਾਵੇਗੀ। ਸਰਕਾਰੀ ਹਸਪਤਾਲ ਵਿਚ ਸਾਰੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ। ਸਾਰਾ ਸਿਸਟਮ ਕੰਪਿਊਟਰਾਈਜ਼ਡ ਕੀਤਾ ਜਾਵੇਗਾ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ’ਤੇ ਪੰਜਾਬ ਵਿਚ ਵੀ ਪਿੰਡ ਕਲੀਨਿਕ ਤੇ ਵਾਰਡ ਕਲੀਨਿਕ ਖੋਲ੍ਹੇ ਜਾਣਗੇ। ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਸੁਧਾਰੀ ਜਾਵੇਗੀ। ਵੱਡੇ ਪੱਧਰ ’ਤੇ ਨਵੇਂ ਹਸਪਤਾਲ ਖੋਲ੍ਹੇ ਜਾਣਗੇ। ਸੜਕ ਹਾਦਸੇ ਵਿਚ ਜ਼ਖ਼ਮੀ ਨੂੰ ਕਿਸੇ ਵੀ ਹਸਪਤਾਲ ਵਿਚ ਦਾਖਲ ਕਰਾਉਣ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁਫ਼ਤ ਕਰਵਾਇਆ ਜਾਵੇਗਾ। ਕੇਜਰੀਵਾਲ ਦੇ ਨਾਲ ਪ੍ਰੈਸ ਕਾਨਫਰੰਸ ਵਿੱਚ ਭਗਵੰਤ ਮਾਨ, ਜਰਨੈਲ ਸਿੰਘ, ਕੁੰਵਰ ਵਿਜੇ ਪ੍ਰਤਾਪ, ਰਾਘਵ ਚੱਢਾ, ਗਾਇਕਾ ਅਨਮੋਲ ਗਗਨ ਮਾਨ, ਸੀਨੀਅਰ ਆਪ ਆਗੂ ਕੁਲਵੰਤ ਸਿੰਘ ਸਿੱਧੂ ਅਤੇ ਭੋਲਾ ਗਰੇਵਾਲ ਸਮੇਤ ਕੁਝ ਆਗੂ ਮੌਜੂਦ ਹਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।