ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਪ੍ਰਮੁੱਖ ਦਾਅਵੇਦਾਰਾਂ ਵਲੋਂ ਪਾਰਟੀ ਹਾਈਕਮਾਂਡ ਤੋਂ ਬਾਹਰੀ ਉਮੀਦਵਾਰ ਨੂੰ ਟਿਕਟ ਨਾ ਦਿੱਤੇ ਜਾਣ ਦੀ ਮੰਗ

0
51

ਸੁਲਤਾਨਪੁਰ ਲੋਧੀ (TLT) ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰਾਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸੁਖਦੇਵ ਸਿੰਘ ਨਾਨਕਪੁਰ, ਸੁਖਵਿੰਦਰ ਸਿੰਘ ਸੁੱਖ, ਸਤਬੀਰ ਸਿੰਘ ਬਿੱਟੂ ਅਤੇ ਦਿਨੇਸ਼ ਧੀਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਹਲਕਾ ਸੁਲਤਾਨਪੁਰ ਲੋਧੀ ਤੋਂ ਬਾਹਰੀ ਉਮੀਦਵਾਰ ਨੂੰ ਟਿਕਟ ਨਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਸਮੁੱਚੇ ਵਰਕਰਾਂ ਦੀ ਆਵਾਜ਼ ਹੈ ਕਿ ਪਾਰਟੀ ਦੀ ਟਿਕਟ ਟਕਸਾਲੀ ਅਤੇ ਕੁਰਬਾਨੀ ਵਾਲੇ ਆਗੂ ਨੂੰ ਦਿੱਤੀ ਜਾਵੇ।