ਐੱਮਏ ਦੀ ਐਡਮਿਸ਼ਨ ਸਬੰਧੀ ਜਾਣਕਾਰੀ ਲੈਣ ਗਈ ਮੁਟਿਆਰ ਸ਼ੱਕੀ ਹਾਲਾਤਾਂ ‘ਚ ਲਾਪਤਾ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ

0
42

ਲੁਧਿਆਣਾ (tlt) ਆਰੀਆ ਕਾਲਜ ‘ਚ ਐੱਮਏ ਦੀ ਐਡਮਿਸ਼ਨ ਸਬੰਧੀ ਪਤਾ ਕਰਨ ਗਈ 22 ਵਰ੍ਹਿਆਂ ਦੀ ਮੁਟਿਆਰ ਰਸਤੇ ਚੋਂ ਹੀ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ । ਇਸ ਮਾਮਲੇ ਵਿਚ ਥਾਣਾ ਪੀਏਯੂ ਦੀ ਪੁਲਿਸ ਨੇ ਮੁਟਿਆਰ ਦੇ ਪਿਤਾ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ 29 ਸਤੰਬਰ ਨੂੰ ਸਵੇਰੇ ਨੌਂ ਵਜੇ ਦੇ ਕਰੀਬ ਆਰੀਆ ਕਾਲਜ ਵਿੱਚ ਐਮ ਏ ਦੀ ਐਡਮਿਸ਼ਨ ਸਬੰਧੀ ਪਤਾ ਕਰਨ ਲਈ ਗਈ ।ਸ਼ਾਮ ਤਕ ਵੀ ਜਦ ਲੜਕੀ ਵਾਪਸ ਨਾ ਪਰਤੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤਲਾਸ਼ ਕਰਨ ਦੀ ਕੋਸ਼ਿਸ਼ ਕੀਤੀ ।ਵਾਕਫ਼ ਵਿਅਕਤੀਆਂ ਅਤੇ ਰਿਸ਼ਤੇਦਾਰਾਂ ਕੋਲੋਂ ਪਤਾ ਕਰਨ ਦੇ ਬਾਵਜੂਦ ਵੀ ਮੁਟਿਆਰ ਸਬੰਧੀ ਕੋਈ ਜਾਣਕਾਰੀ ਨਾ ਮਿਲੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ।ਤਫਤੀਸ਼ੀ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿ ਨੇ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।