ਆਂਗਣਵਾੜੀ ਵਰਕਰ ਯੂਨੀਅਨ ਵਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

0
48

ਚੰਡੀਗੜ੍ਹ (TLT) ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਅੱਜ ਕਾਂਗਰਸ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਵਿਤਕਰਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਂਗਣਵਾੜੀ ਵਰਕਰਾਂ ਦੇ ਧਰਨੇ ਵਾਲੀ ਥਾਂ ਪੁੱਜ ਕੇ ਉਨ੍ਹਾਂ ਨਾਲ ਇੱਕਜੁੱਟਤਾ ਪ੍ਰਗਟਾਈ ਅਤੇ ਭਰੋਸਾ ਦਵਾਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ |