ਰਾਸ਼ਟਰਪਤੀ ਰਾਮਨਾਥ ਕੋਵਿੰਦ, ਪੀਐੱਮ ਮੋਦੀ ਤੇ ਸੋਨੀਆ ਗਾਂਧੀ ਸਮੇਤ ਇਨ੍ਹਾਂ ਆਗੂਆਂ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

0
22

ਨਵੀਂ ਦਿੱਲੀ, TLT/ : ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 152ਵੀਂ ਜੈਅੰਤੀ ਦੇ ਮੌਕੇ ‘ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਰਾਜਘਾਟ ਵਿਖੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਮਹਾਤਮਾ ਗਾਂਧੀ ਦੀ ਜ਼ਿੰਦਗੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇਗੀ। ਪੀਐੱਮ ਮੋਦੀ ਨੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਜੈਅੰਤੀ ‘ਤੇ ਨਮਨ ਕੀਤਾ।

ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਆਗੂਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ ਕਈ ਸਾਰੇ ਆਗੂ ਅੱਜ ਰਾਜਘਾਟ ਪਹੁੰਚੇ ਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਬੇਟੇ ਅਨਿਲ ਸ਼ਾਸਤਰੀ ਨੇ ਵਿਜੇ ਘਾਟ ਵਿਖੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਦਿੱਤੀ।

ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਦਿੱਲੀ ਦੇ ਰਾਜ ਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਰਾਸ਼ਟਰ ਪਿਤਾ ਨੂੰ ਉਨ੍ਹਾਂ ਦੀ 152 ਵੀਂ ਜਯੰਤੀ ‘ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਤੇ ਮਹਾਤਮਾ ਗਾਂਧੀ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ।

ਬਾਪੂ ਦੀ ਜੀਵਨ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ- ਪੀਐਮ ਮੋਦੀ

ਪੀਐਮ ਮੋਦੀ ਨੇ ਕਿਹਾ, ‘ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਨਮ-ਜੈਅੰਤੀ ਸ਼ਰਧਾਂਜਲੀ। ਪੂਜਨੀਕ ਬਾਪੂ ਦਾ ਜੀਵਨ ਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਫਰਜ਼ ਦੇ ਰਾਹਾਂ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਇਸ ਤੋਂ ਬਾਅਦ ਪੀਐੱਮ ਮੋਦੀ ਰਾਜਘਾਟ ਪਹੁੰਚੇ।’

ਸ਼ਾਸਤਰੀ ਜੀ ਦਾ ਜੀਵਨ ਦੇਸ਼ਵਾਸੀਆਂ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਬਣਿਆ ਰਹੇਗਾ- ਪੀਐਮ ਮੋਦੀ

ਇਕ ਹੋਰ ਟਵੀਟ ‘ਚ ਲਾਲ ਬਹਾਦਰ ਸ਼ਾਸਤਰੀ ਨੂੰ ਨਮਨ ਕਰਦਿਆਂ ਹੋਇਆਂ ਮੋਦੀ ਨੇ ਕਿਹਾ, ‘ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਜੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਕੋਟਿਨ ਕੋਟਿ ਨਮਨ। ਮੁੱਲਾਂ ਤੇ ਸਿਧਾਂਤਾਂ ‘ਤੇ ਆਧਾਰਤ ਉਨ੍ਹਾਂ ਦਾ ਜੀਵਨ ਦੇਸ਼ ਵਾਸੀਆਂ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਬਣਿਆ ਰਹੇਗਾ। ਪੀਐਮ ਮੋਦੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਲੋਕਸਭਾ ਸਪੀਕਰ ਓਮ ਬਿਰਲਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਰਾਜਘਾਟ ‘ਤੇ ਸਰਵ-ਧਰਮ ਪ੍ਰਾਰਥਨਾ ਕਰਵਾਈ ਗਈ ਹੈ। ਹਰ ਸਾਲ ਦੀ ਤਰ੍ਹਾਂ ਪ੍ਰੋਗਰਾਮ ‘ਚ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੌਜੂਦ ਰਹਿਣਗੇ ਤੇ ਸ਼ਰਧਾਂਜਲੀ ਦੇਣਗੇ।