ਅਸਮਾਨੀ ਬਿਜਲੀ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, 1 ਗੰਭੀਰ ਜਖ਼ਮੀ

0
71

ਭਾਦਸੋਂ (TLT) ਥਾਣਾ ਭਾਦਸੋਂ ਦੇ ਅਧੀਨ ਆਉਂਦੇ ਪਿੰਡ ਰਾਇਮਲ ਮਾਜਰੀ ‘ਚ ਅੱਜ ਸਵੇਰੇ ਅਸਮਾਨੀ ਡਿੱਗਣ ਨਾਲ ਇੱਟਾਂ ਦੇ ਭੱਠੇ (ਪਥੇਰ) ‘ਤੇ ਕੰਮ ਕਰਨ ਵਾਲੇ 3 ਮਜ਼ਦੂਰਾਂ ਦੀ ਮੌਤ ਹੋ ਗਈ ਜਦ ਕਿ ਇੱਕ ਹੋਰ ਮਜ਼ਦੂਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਇੱਟਾਂ ਦੇ ਭੱਠੇ ‘ਤੇ ਮਜ਼ਦੂਰ ਕੰਮ ਕਰ ਰਹੇ ਸਨ ਤਾਂ ਸਵੇਰੇ ਅਚਨਚੇਤ ਅਸਮਾਨੀ ਬਿਜਲੀ ਡਿੱਗ ਗਈ। ਜਿਸ ਨਾਲ ਗੁਰਪ੍ਰੀਤ ਸਿੰਘ ਪੁੱਤਰ ਗੁਰਬਖ਼ਸ ਸਿੰਘ, ਗੁਲਜਾਰ ਸਿੰਘ ਪੁੱਤਰ ਰੌਣਕੀ ਰਾਮ ਪਿੰਡ ਰਾਇਮਲ ਮਾਜਰੀ ਤੇ ਗੁਰਲਾਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਧਨੌਰੀ ਦੀ ਮੌਤ ਹੋ ਗਈ। ਜਦ ਕਿ ਲਖਵੀਰ ਸਿੰਘ ਪੁੱਤਰ ਪਾਲ ਸਿੰਘ ਪਿੰਡ ਕਨਸੂਹਾ ਖੁਰਦ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀਆਂ ਦੀਆਂ ਲਾਸਾਂ ਦਾ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਨਾਭਾ ਵਿਖੇ ਭੇਜ ਦਿੱਤਾ ਹੈ। ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਮੁਖੀ ਸਖਦੇਵ ਸਿੰਘ ਵੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪੁੱਜ ਗਏ। ਇਸ ਘਟਨਾ ਦੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।