ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ

0
26

ਗਵਾੜਾ (tlt) ਫਗਵਾੜਾ ‘ਚ ਦੇਰ ਰਾਤ ਭਿਆਨਕ ਸੜਕ ਹਾਦਸੇ ਚ 2 ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸਿਟੀ ਦੇ ਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਫਗਵਾੜਾ ਦੇ ਗੋਲ ਚੋਂਕ ਨਜ਼ਦੀਕ 2 ਮੋਟਰਸਾਈਕਲਾਂ ਦੀ ਆਪਸੀ ‘ਚ ਟੱਕਰ ਹੋ ਗਈ।

ਜਦੋ ਉਨ੍ਹਾਂ ਮੌਕੇ ਤੇ ਜਾ ਕੇ ਦੇਖਿਆ ਤਾਂ ਦੋਵੇ ਨੌਜਵਾਨਾਂ ਦੀ ਹਾਲਤ ਕਾਫੀ ਗੰਭੀਰ ਸੀ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਵਲੋਂ ਦੋਵੇ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਐੱਸਆਈ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਹੁਲ ਵਰਮਾ ਵਾਸੀ ਪਲਾਹੀ ਗੇਟ ਤੇ ਕੁਨਾਲ ਵਾਸੀ ਹਦੀਆਬਦ ਫਗਵਾੜਾ ਵਜੋਂ ਹੋਈ ਉਨ੍ਹਾਂ ਦਸਿਆ ਕਿ ਦੋਵਾਂ ਨੌਜਵਾਨਾਂ ਦੀਆਂ ਮ੍ਰਿਤਿਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।