ਪੰਜਾਬ ਸਰਕਾਰ ਨੇ ਤੀਜੀ ਵਾਰ ਬਦਲਿਆ ਮੰਤਰੀ ਮੰਡਲ ਦੀ ਬੈਠਕ ਦਾ ਸਮਾਂ

0
19

ਚੰਡੀਗੜ੍ਹ (tlt) ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਇਕ ਵਾਰ ਫਿਰ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਅੱਜ ਰਾਤ 8 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੀਟਿੰਗ ਦਾ ਸਮਾਂ 4 ਅਕਤੂਬਰ ਸਵੇਰੇ 11 ਵਜੇ ਰੱਖਿਆ ਸੀ। ਫਿਰ 2 ਅਕਤੂਬਰ ਨੂੰ ਚੀਫ ਸਕੱਤਰ (CS Punjab) ਪੰਜਾਬ ਅਨਿਰੁੱਧ ਤਿਵਾੜੀ ਵੱਲੋਂ ਨਵਾਂ ਪੱਤਰ ਜਾਰੀ ਕਰ ਕੇ ਮੀਟਿੰਗ ਦਾ ਸਮਾਂ ਸ਼ਾਮ 6 ਵਜੇ ਕਰ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਸਵੇਰੇ ਮੁੜ ਮੀਟਿੰਗ ਦਾ ਸਮਾਂ ਬਦਲ ਕੇ ਸ਼ਾਮ 8 ਵਜੇ ਕਰ ਦਿੱਤਾ ਗਿਆ ਹੈ। ਭਾਵ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਸ਼ਾਮ 8 ਵਜੇ ਹੋਵੇਗੀ।