ਨੌਜਵਾਨ ‘ਤੇ ਹਮਲਾ ਕਰਨ ਵਾਲਿਆਂ 4 ਹਮਲਾਵਰਾਂ ਖ਼ਿਲਾਫ਼ ਪਰਚਾ

0
26

ਨਵੀਂ ਦਿੱਲੀ (tlt) ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਮਹਾਪੰਚਾਇਤ ਨਾਂ ਦੀ ਸੰਸਥਾ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਜਦੋਂ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਕੋਈ ਵੀ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮਹਾਪੰਚਾਇਤ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਦਿੱਲੀ ਦੇ ਜੰਤਰ -ਮੰਤਰ ‘ਤੇ ਸੱਤਿਆਗ੍ਰਹਿ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਅਰਜ਼ੀ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਹ ਟਿੱਪਣੀ ਕੀਤੀ ਹੈ | ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਦਾ ਕਹਿਣਾ ਸੀ ਕਿ ਲਖੀਮਪੁਰ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਭਵਿੱਖ ਵਿਚ ਅਜਿਹੇ ਕਿਸੇ ਵੀ ਅੰਦੋਲਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।