ਮਹਿੰਗਾਈ ਦਾ ਇਕ ਹੋਰ ਝਟਕਾ, ਘਰੇਲੂ LPG ਸਿਲੰਡਰ ਫਿਰ ਹੋਇਆ ਮਹਿੰਗਾ

0
36

ਨਵੀਂ ਦਿੱਲੀ (TLT) ਪੈਟਰੋਲ, ਡੀਜ਼ਲ ਤੇ ਸੀਐਨਜੀ ਤੇ ਪੀਐਨਜੀ ਦੇ ਰੇਟ ‘ਚ ਇਜ਼ਾਫਾ ਤੋਂ ਬਾਅਦ ਹੁਣ ਰਸੋਈ ਗੈਸ ਦੀਆਂ ਕੀਮਤਾਂ ‘ਚ ਵੀ ਇਜ਼ਾਫਾ ਹੋ ਗਿਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਦਿੱਤੇ ਗਏ ਅੰਕੜਿਆਂ ਮੁਤਾਬਕ ਪੈਟਰੋਲੀਅਮ ਕੰਪਨੀਆਂ ਨੇ 14.2 ਕਿਲੋਗ੍ਰਾਮ ਦੇ ਘਰੇਲੂ LPG Cylinder ਦੇ ਰੇਟ ‘ਚ 15 ਰੁਪਏ ਦਾ ਵਾਧਾ ਕੀਤਾ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 14.2 ਕਿਲੋਗ੍ਰਾਮ ਦੇ ਨਾਨ-ਸਬਸਡਾਈਜਿਡ ਸਿਲੰਡਰ ਦਾ ਰੇਟ 899.50 ਰੁਪਏ ‘ਤੇ ਪਹੁੰਚ ਗਿਆ ਹੈ। ਇਸ ਤਰ੍ਹਾਂ ਪੰਜ ਕਿਲੋਗ੍ਰਾਮ ਦੇ ਸਿਲੰਡਰ ਦਾ ਰੇਟ 502 ਰੁਪਏ ‘ਤੇ ਪਹੁੰਚ ਗਿਆ ਹੈ ਨਵੀਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।