ਲਖੀਮਪੁਰ ਖੀਰੀ ਕਾਂਡ :ਪੰਜਾਬ ਦੇ ਰਾਜਪਾਲ ਦਾ ਘਿਰਾਓ ਕਰਨ ਜਾ ਰਹੇ AAP ਦੇ ਵਰਕਰਾਂ ਤੇ ਆਗੂਆਂ ‘ਤੇ ਚੰਡੀਗੜ੍ਹ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ, ਦਰਜਨਾਂ ਨੌਜਵਾਨ ਜ਼ਖ਼ਮੀ

0
32

ਚੰਡੀਗੜ੍ਹ (TLT) ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੰਡੀਗਡ਼੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਇਹ ਰੋਸ ਪ੍ਰਦਰਸ਼ਨ ਕਰਦਿਆਂ ਰਾਜ ਭਵਨ ਨੂੰ ਘੇਰਨ ਦੀ ਕੋਸ਼ਿਸ਼ ਕਰਦਿਆਂ ਚਾਲੇ ਪਾਏ। ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਤੇ ਜਰਨੈਲ ਸਿੰਘ ਵਰਗੇ ਵੱਡੇ ਆਗੂਆਂ ਨੂੰ ਹਿਰਾਸਤ ਵਿਚ ਲੈ ਗਿਆ ਹੈ।

ਪੁਲਿਸ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਹਲਕੀਆਂ ਝਡ਼ਪਾਂ ਵੀ ਹੋਈਆਂ ਹਨ। ਪੁਲਿਸ ਨੇ ਬਲ ਦੀ ਵਰਤੋਂ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਭਾਰੀ ਚੌਕਸੀ ਵਰਤਦਿਆਂ ਇਲਾਕਾ ਪੁੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਨੇ ਪਿਛਲੇ ਪਾਸਿਓਂ ਐਂਟਰੀ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।ਚੰਡੀਗਡ਼੍ਹ ਪੁਲਿਸ ਵੱਲੋਂ ਵਰਤੀ ਸਖਤੀ ਦੌਰਾਨ ਪਾਣੀ ਦੀਆਂ ਭਰੀ ਬੁਛਾਰਾਂ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਛੱਡੀਆਂ ਗਈਆਂ ਇਸ ਦੌਰਾਨ ਵੱਡੀ ਗਿਣਤੀ ਵਿਚ ਵਰਕਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀਆਂ ਪੱਗਾਂ ਵੀ ਲੱਥ ਗਈਆਂ ਪਰ ਫਿਰ ਵੀ ਵਰਕਰਾਂ ਦੇ ਹੌਸਲੇ ਪਸਤ ਨਹੀਂ ਹੋਏ ਤੇ ਬੈਰੀਗੇਡ ਤੋਡ਼ ਕੇ ਰਾਜ ਭਵਨ ਵੱਲੋਂ ਵਧਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਭਾਵੇਂ ਕਿ ਪੁਲਿਸ ਕੁਝ ਹੰਬੀ ਹਾਰੀ ਲੱਗ ਰਹੀ ਹੈ।