ਤੇਜ਼ ਰਫਤਾਰ ਟਰਾਲੀ ਨੇ ਬਾਈਕ ਨੂੰ ਮਾਰੀ ਟੱਕਰ, ਲੜਕਾ-ਲੜਕੀ ਹੋਏ ਗੰਭੀਰ ਜ਼ਖਮੀ

0
34

ਜਲੰਧਰ (TLT) ਜਲੰਧਰ ਵਿਖੇ ਅੱਜ ਭਿਆਨਕ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਬਾਈਕ ‘ਤੇ ਜਾ ਰਹੇ ਲੜਕਾ-ਲੜਕੀ ਨੂੰ ਟੱਕਰ ਮਾਰ ਦਿੱਤੀ ਤੇ ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ। ਬਾਈਕ ਬੁਰੀ ਤਰ੍ਹਾਂ ਟਰਾਲੀ ਦੇ ਹੇਠਾਂ ਫਸ ਗਈ। ਕੁੜੀ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਜਦੋਂ ਕਿ ਲੜਕੇ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੇ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

अस्पताल पहुंचे युवती के परिजन।

ਹਾਦਸੇ ਦਾ ਸ਼ਿਕਾਰ ਹੋਈ ਲੜਕੇ ਪਛਾਣ ਮੰਗੂ ਬਸਤੀ ਸੰਤ ਨਗਰ ਦੇ ਰਹਿਣ ਵਾਲੇ ਪ੍ਰਸ਼ਾਂਤ ਤੇ ਲੜਕੀ ਦੀ ਪਛਾਣ ਮੁਸਕਾਨ ਗੜ੍ਹਦੀਵਾਲਾ ਵਜੋਂ ਹੋਈ ਹੈ। ਦੋਵੇਂ ਬਾਈਕ ‘ਤੇ ਜੀ. ਐੱਨ. ਡੀ. ਯੂ. ਕਾਲਜ ਜਾ ਰਹੇ ਹਨ। ਜਦੋਂ ਦੋਵੇਂ ਲਿੰਕ ਕਾਲੋਨੀ ਕੋਲ ਪੁੱਜੇ ਤਾਂ ਹਾਦਸਾ ਵਾਪਰ ਗਿਆ। ਦੋਵੇਂ ਬਾਈਕ ਸਣੇ ਟਰਾਲੀ ਹੇਠਾਂ ਫਸ ਗਏ ਅਤੇ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਵੱਲੋਂ ਫਰਾਰ ਹੋਏ ਟਰੈਕਟਰ ਚਾਲਕ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਬਾਈਕ ਨੂੰ ਜ਼ਬਤ ਕਰ ਲਿਆ ਗਿਆ ਹੈ। ਮੁਸਕਾਨ ਦੇ ਸਿਰ ‘ਚ ਸੱਟ ਲੱਗਣ ਕਾਰਨ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੈ ਜਦੋਂ ਕਿ ਪ੍ਰਸ਼ਾਂਤ ਥੋੜ੍ਹੀ ਬਹੁਤ ਗੱਲਬਾਤ ਕਰ ਰਿਹਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ਹਿਰ ਵਿਚ ਦਿਨ ਸਮੇਂ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਵਾਹਨ ਚਾਲਕਾਂ ਵੱਲੋਂ ਇਸ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੀ ਹੈ।