10 ਬੋਤਲਾਂ ਸ਼ਰਾਬ ਸਮੇਤ ਇਕ ਆਇਆ ਪੁਲਿਸ ਅੜਿੱਕੇ

0
115

ਨਵਾਂਸ਼ਹਿਰ (TLT) ਪੁਲਿਸ ਥਾਣਾ ਮੁਕੰਦਪੁਰ ਵਿਖੇ ਇਕ ਸ਼ਰਾਬ ਤਸਕਰ ਦੇ ਖਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਰਾਪਤ ਹੋਈ ਜਾਣਕਾਰੀ ਅਨੁਸਾਰ ਏਐੱਸਆਈ ਬਿਕਰਮ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਮੁਕੰਦਪੁਰ ਤੋਂ ਪਿੰਡ ਜਗਤਪੁਰ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਨਹਿਰੀ ਵਿਭਾਗ ਦੀ ਕਾਲੋਨੀ ਨੇੜੇ ਪੈਦਲ ਆ ਰਹੇ ਇਕ ਵਿਅਕਤੀ ਨੂੰ ਰੋਕਿਆ ਜਿਸ ਨੇ ਆਪਣੇ ਸਿਰ ‘ਤੇ ਇਕ ਵਜ਼ਨਦਾਰ ਥੈਲਾ ਚੁਕਿਆ ਹੋਇਆ ਸੀ। ਜਦੋਂ ਪੁਲਿਸ ਪਾਰਟੀ ਨੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਬਲੈਕ ਹੌਰਨ ਵਿਸਕੀ ਬਰਾਮਦ ਹੋਈ। ਜਿਸ ਸਬੰਧੀ ਮੁਲਜ਼ਮ ਕੋਈ ਲਾਇਸੈਂਸ ਜਾਂ ਪਰਮਿਟ ਪੇਸ਼ ਨਾ ਕਰ ਸਕਿਆ। ਪੁਲਿਸ ਵੱਲੋਂ ਮੁਲਜ਼ਮ ਬੂਟਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਪਿੰਡ ਮੁਕੰਦਪੁਰ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ।