ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

0
53

ਚੰਡੀਗੜ੍ਹ (tlt)  ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਸਾਢੇ 11 ਵਜੇ ਸੱਦੀ ਗਈ ਹੈ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਕਿਆਸਅਰਾਈਆਂ ਹਨ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋਣ ਵਾਲੀ ਮੀਟਿੰਗ ‘ਚ ਕਈ ਅਹਿਮ ਮੁੱਦੇ ਵਿਚਾਰੇ ਜਾ ਸਕਦੇ ਹਨ। ਇਨ੍ਹਾਂ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਬਿਜਲੀ ਸੰਕਟ ਦੀ ਸਥਿਤੀ ਉੱਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਪੇਂਡੂ ਖੇਤਰਾਂ “ਚ ਮੁਫ਼ਤ ਪਾਣੀ ਦੇਣ ਅਤੇ ਬਿਜਲੀ ਸਮਝੌਤਿਆਂ ਉੱਤੇ ਵੀ ਚਰਚਾ ਕੀਤੀ ਜਾ ਸਕਦੀ ਹੈ।