ਐੱਸ.ਡੀ.ਐੱਮ. ਦਫ਼ਤਰ ਦੇ ਮੁਲਾਜ਼ਮਾਂ ਨੇ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ

0
26

ਤਪਾ ਮੰਡੀ (TLT) ਸਥਾਨਕ ਐੱਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਵਲੋਂ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਦਫ਼ਤਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ, ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਰ ਕੇ 17 ਅਕਤੂਬਰ ਤੱਕ ਮੁਲਾਜ਼ਮ ਕਲਮ ਛੋੜ ਹੜਤਾਲ ‘ਤੇ ਰਹਿਣਗੇ |