ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ: ਡਿਪਟੀ ਕਮਿਸ਼ਨਰ

0
27

ਜਲੰਧਰ (ਰਮੇਸ਼ ਗਾਬਾ) ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਤ 15 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜ ਦਿੱਤਾ ਗਿਆ ਹੈ, ਜੋ ਕਿ ਸੇਵਾ ਕੇਂਦਰਾਂ ਦੇ ਮਾਧਿਅਮ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ) ਦੀਆਂ 15 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਐੱਮ.ਬੀ.ਬੀ.ਐੱਸ. ਪਾਸ ਕਰਨ ਤੋਂ ਬਾਅਦ ਇੱਕ ਸਾਲ ਦੀ ਇੰਟਰਨਸ਼ਿਪ ਟ੍ਰੇਨਿੰਗ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਅਰਜ਼ੀ, ਪੰਜਾਬ ਸੂਬੇ ਤੋਂ ਬਾਹਰ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਵਿਦੇਸ਼ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਰਜਿਸਟ੍ਰੇਸ਼ਨ ਟਰਾਂਸਫਰ ਲਈ ਬਿਨੈ ਫਾਰਮ, ਵਿਦੇਸ਼ ਤੋਂ (foreign) ਰਜਿਸਟ੍ਰੇਸ਼ਨ ਟਰਾਂਸਫਰ ਲਈ ਬਿਨੈ ਫਾਰਮ, ਐੱਮ.ਬੀ.ਬੀ.ਐੱਸ. ਪਾਸ ਕਰਨ ਤੋਂ ਬਾਅਦ ਪੱਕੀ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਪੰਜਾਬ ਸੂਬੇ ਤੋਂ ਬਾਹਰ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪੱਕੀ ਰਜਿਸਟ੍ਰੇਸ਼ਨ ਅਤੇ ਵਿਦੇਸ਼ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪੱਕੀ ਰਜਿਸਟ੍ਰੇਸ਼ਨ ਸਬੰਧੀ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਇਸ ਤੋਂ ਇਲਾਵਾ ਵਾਧੂ ਯੋਗਤਾ ਲਈ ਬਿਨੈ ਫਾਰਮ, ਸਿਰਫ਼ ਐੱਮ.ਡੀ./ਐੱਮ.ਸੀ.ਐਚ. ਡਾਕਟਰਾਂ ਲਈ ਸਪੈਸ਼ਲਾਈਜ਼ੇਸ਼ਨ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਡੁਪਲੀਕੇਟ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਫਾਰਮ, ਰਜਿਸਟ੍ਰੇਸ਼ਨ ਨਵਿਆਉਣ ਸਬੰਧੀ ਫਾਰਮ, ਇਤਰਾਜ਼ਹੀਣਤਾ ਸਰਟੀਫਿਕੇਟ, ਚੰਗੇ ਵਰਤਾਅ/ਵੈਰੀਫਿਕੇਸ਼ਨ ਸਬੰਧੀ ਫਾਰਮ ਅਤੇ ਰੀਸਟੋਰੇਸ਼ਨ ਲਈ ਐਪਲੀਕੇਸ਼ਨ ਫਾਰਮ ਦੀ ਸਹੂਲਤ ਵੀ ਸੇਵਾ ਕੇਂਦਰਾਂ ਰਾਹੀਂ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਨੇੜੇ ਦੇ ਸੇਵਾ ਕੇਂਦਰ ਵਿਚ ਰਾਬਤਾ ਕੀਤਾ ਜਾ ਸਕਦਾ ਹੈ।