ਚੋਰੀ ਦੇ ਚਾਰ ਮੋਟਰਸਾਈਕਲਾਂ ਸਣੇ ਗਿ੍ਫ਼ਤਾਰ

0
20

ਬਰਨਾਲਾ (TLT) ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਇਕ ਮੋਟਰਸਾਈਕਲ ਚੋਰ ਨੂੰ ਗਿ੍ਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਭਜਨ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਭੱਦਲਵੱਡ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦਿ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਸੰਘੇੜਾ ਤੋਂ ਬਰਨਾਲਾ ਆਉਂਦੇ ਰਾਸਤੇ ‘ਤੇ ਨਾਕਾਬੰਦੀ ਕਰਦਿਆਂ ਭਜਨ ਸਿੰਘ ਉਕਤ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਣੇ ਗਿ੍ਫ਼ਤਾਰ ਕੀਤਾ। ਇਸ ਉਪਰੰਤ ਪੁਲਿਸ ਵਲੋਂ ਮਾਣਯੋਗ ਅਦਾਲਤ ‘ਚੋਂ ਮੁਲਜ਼ਮ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਦਿਆਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ, ਜਿਸ ਦੇ ਆਧਾਰ ‘ਤੇ ਉਸਦੀ ਨਿਸ਼ਾਨਦੇਹੀ ‘ਤੇ ਚੋਰੀ ਦੇ 3 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ‘ਚ ਮਾਮਲਾ ਦਰਜ ਕੀਤਾ ਹੈ।