ਸਾਢੇ ਤਿੰਨ ਸਾਲ ਦੀ ਬੱਚੀ ਹੋਈ ਘਰ ‘ਚੋਂ ਅਗਵਾ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

0
30

ਲੁਧਿਆਣਾ (TLT) ਵਿਜੇ ਨਗਰ ਦੀ ਗਲੀ ਨੰਬਰ 1 ਚੋਂ ਸਾਢੇ ਤਿੰਨ ਸਾਲਾਂ ਦੀ ਬੱਚੀ ਅਗਵਾ ਕਰ ਲਈ ਗਈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਵਿਜੇ ਨਗਰ ਦੀ ਰਹਿਣ ਵਾਲੀ ਔਰਤ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ 11 ਅਕਤੂਬਰ ਸਵੇਰੇ 9 ਵਜੇ ਦੇ ਕਰੀਬ ਉਹ ਆਪਣੀ ਸਾਢੇ ਤਿੰਨ ਸਾਲ ਦੀ ਬੱਚੀ ਨੂੰ ਘਰ ਛੱਡ ਕੇ ਪਤੀ ਨਾਲ ਕੰਮ ਤੇ ਚਲੀ ਗਈ। ਸ਼ਾਮ ਵੇਲੇ ਜਦ ਦੋਵੇਂ ਵਾਪਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੀ ਬੱਚੀ ਲਾਪਤਾ ਹੋ ਚੁੱਕੀ ਸੀ। ਆਂਢੀਆਂ ਗੁਆਂਢੀਆਂ ,ਰਿਸ਼ਤੇਦਾਰਾਂ ਤੇ ਵਾਕਫ਼ ਵਿਅਕਤੀਆਂ ਕੋਲੋਂ ਪਤਾ ਕਰਨ ਦੇ ਬਾਵਜੂਦ ਵੀ ਬੱਚੀ ਸਬੰਧੀ ਕੋਈ ਜਾਣਕਾਰੀ ਨਾ ਮਿਲੇ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ਚ ਰੱਖਿਆ ਹੋਇਆ ਹੈ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਐੱਫਆਈਆਰ ਦਰਜ ਕਰਕੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।