84 ਬੋਤਲਾਂ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

0
25

ਮੋਗਾ (TLT) ਥਾਣਾ ਸਿਟੀ ਸਾਊਥ ਪੁਲਿਸ ਨੇ ਗਸ਼ਤ ਦੌਰਾਨ ਦੋ ਵੱਖ ਵੱਖ ਥਾਵਾਂ ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨਾਂ ਕੋਲੋਂ 84 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਸਿਟੀ ਸਾਉਥ ਦੇ ਸਹਾਇਕ ਥਾਣੇਦਾਰ ਬਸੰਤ ਸਿੰਘ ਨੇ ਦੱਸਿਆ ਕਿ ਉਨਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਮੋਗਾ ਦੇ ਗਿੱਲ ਰੋਡ ਤੇ ਸੰਦੀਪ ਕੁਮਾਰ ਉਰਫ ਟੋਨੀ ਪੁੱਤਰ ਰਮੇਸ਼ ਚੰਦ ਵਾਸੀ ਸਰਦਾਰ ਨਗਰ ਮੋਗਾ ਨੂੰ ਕਾਬੂ ਕਰਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਮਾਰਕਾ ਖਾਸਾ ਮੋਟਾ ਸੰਤਰਾਂ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ ਤੇ ਲਹੋਰੀਆ ਵਾਲਾ ਮਹੱਲਾ ਵਿਖੇ ਰਣਜੀਤ ਸਿੰਘ ਉਰਫ ਨੋਨੀ ਪੁੱਤਰ ਜੱਗਾ ਸਿੰਘ ਵਾਸੀ ਬੁੱਕਣ ਵਾਲਾ ਰੋਡ ਮੋਗਾ ਨੂੰ ਕਾਬੂ ਕਰਕੇ ਉਸ ਕੋਲੋਂ 60 ਬੋਤਲਾਂ ਸ਼ਰਾਬ ਮਾਰਕਾ ਖਾਸਾ ਮੋਟਾ ਸੰਤਰਾ ਪੰਜਾਬ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵੱਲੋਂ ਸ਼ਰਾਬ ਸਮੇਤ ਕਾਬੂ ਕੀਤੇ ਦੋਨੋਂ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।