ਤੜਕੇ ਸਵੇਰੇ ਪਟਿਆਲਾ ਬਸ ਅੱਡੇ ਪੁੱਜੇ ਟਰਾਂਸਪੋਰਟ ਮੰਤਰੀ, ਜਨਤਕ ਸਹੂਲਤਾਂ ਦਾ ਲਿਆ ਜਾਇਜ਼ਾ

0
96

ਪਟਿਆਲਾ (TLT) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਪੀਆਰਟੀਸੀ ਡਿਪੂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਜਿਹੇ ਜਨਤਕ ਅਦਾਰਿਆਂ ਨੂੰ ਕਾਮਯਾਬ ਕਰਨ ਵਿਚ ਉਨ੍ਹਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਮੰਤਰੀ ਵਲੋਂ ਬਸ ਅੱਡੇ ‘ਚ ਜਨਤਕ ਸੁਵਿਧਾਵਾਂ ਦਾ ਜਾਇਜ਼ਾ ਲਿਆ ਤੇ ਕਮੀਆਂ ਨੂੰ ਤੁਰੰਤ ਦੂਰ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਡਰਾਇਵਰ ਤੇ ਕੰਡਕਟਰਾਂ ਨਾਲ ਵਿਚਾਰ ਸਾਂਝੇ ਕੀਤੇ।