ਪੁਰਾਣੀ ਰੰਜਿਸ਼ ਤਹਿਤ ਘਰ ‘ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਿਹਾ ਸੀ ਝਗੜਾ

0
83

ਬਠਿੰਡਾ (tlt) ਪੁਲਿਸ ਨੇ ਲੜਾਈ ਝਗੜੇ ਦੇ ਵੱਖ-ਵੱਖ ਮਾਮਲਿਆਂ ‘ਚ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਦੇ ਏਐਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਰਾਜਿੰਦਰ ਕੁਮਾਰ ਵਾਸੀ ਰੇਲਵੇ ਕਲੋਨੀ ਨੇ ਸ਼ਿਕਾਇਤ ਦਰਜ ਕਰਾਈ ਹੈ 14 ਅਕਤੂਬਰ ਨੂੰ ਮੋਹਿਤ ਕੁਮਾਰ ਨੇ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀ ਨਾਲ ਉਸ ਦਾ ਪੈਸਿਆਂ ਦੇ ਲੈਣ ਦੇਣ ਸਬੰਧੀ ਝਗੜਾ ਚੱਲ ਰਿਹਾ ਸੀ, ਜਿਸਦੀ ਰੰਜਿਸ਼ ਤਹਿਤ ਉਸ ਦੇ ਸੱਟਾਂ ਮਾਰੀਆਂ ਗਈਆਂ ਹਨ। ਇਸੇ ਤਰ੍ਹਾਂ ਥਾਣਾ ਕੈਂਟ ਦੇ ਹੌਲਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਵਾਸੀ ਪਿੰਡ ਗਿਆਨਾ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ 13 ਅਕਤੂਬਰ ਨੂੰ ਜੱਸੀ ਵਾਸੀ ਪਿੰਡ ਪੱਕਾ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਵਾਸੀ ਵਾਸੀ ਪਿੰਡ ਗਿਆਨਾ ਅਤੇ ਦੋ ਅਣਪਛਾਤੇ ਵਿਅਕਤੀਆਂ ਨੇ ਜੱਸੀ ਚੌਕ ਵਿਚ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨਾਲ ਉਸ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ, ਜਿਸ ਦੀ ਰੰਜਿਸ਼ ਤਹਿਤ ਉਸਦੇ ਸੱਟਾਂ ਮਾਰੀਆਂ ਗਈਆਂ ਹਨ। ਦੋਵਾਂ ਮਾਮਲਿਆਂ ਵਿਚ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।