ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ: ਬੀਬੀ ਜਗੀਰ ਕੌਰ

0
66

ਅੰਮ੍ਰਿਤਸਰ (tlt) ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰੇਗੀ। ਇਸ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਇੰਦੌਰ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਉਜੈਨ ਦੀਆਂ ਸੰਗਤਾਂ ਨੇ ਮੁਲਾਕਾਤ ਕੀਤੀ ਅਤੇ ਉਥੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਸਾਹਿਬ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਉਜੈਨ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਮਿਸ਼ਨ ਸਥਾਪਤ ਕਰਕੇ ਇਲਾਕੇ ਵਿਚ ਪ੍ਰਚਾਰਕ ਜਥੇ ਭੇਜੇ ਜਾਣਗੇ। ਇਹ ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ, ਮਹਾਰਾਸ਼ਟਰ, ਰਾਜਿਸਥਾਨ ਅਤੇ ਛੱਤੀਸਗੜ੍ਹ ਦੀਆਂ ਸਰਹੱਦਾਂ ਨੇੜਲੇ ਇਲਾਕਿਆਂ ਵਿਚ ਸਿੱਖੀ ਪ੍ਰਚਾਰ ਲਈ ਕਾਰਜ ਕਰੇਗਾ।