ਵਿਅਕਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ

0
58

ਫਗਵਾੜਾ (TLT) ਫਗਵਾੜਾ ਹੁਸ਼ਿਆਰਪੁਰ ਸੜਕ ‘ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇਕ 67 ਸਾਲਾ ਵਿਅਕਤੀ ਨੇ ਪਿੱਲਰ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਰਤਨ ਸਿੰਘ ਵਜੋਂ ਹੋਈ ਹੈ | ਐੱਸ.ਐੱਚ.ਓ. ਸਦਰ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਉਕਤ ਵਿਅਕਤੀ ਪਿਛਲੇ 37 ਸਾਲਾ ਤੋਂ ਲਿਵਾਨ ਵਿਚ ਰਹਿੰਦਾ ਸੀ ਤੇ ਅਪ੍ਰੈਲ ਵਿਚ ਹੀ ਵਾਪਸ ਆਇਆ ਸੀ | ਇਸ ਦੀ ਖ਼ੁਦਕੁਸ਼ੀ ਬਾਰੇ ਕੋਈ ਕਾਰਨ ਨਹੀਂ ਪਤਾ ਲੱਗ ਸਕਿਆ ਜਦਕਿ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।