ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

0
56

ਜਲੰਧਰ (ਰਮੇਸ਼ ਗਾਬਾ) ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਮਾਨਯੋਗ ਜ਼ਿਲ੍ਹਾ ਤੇ ਸੈਸਨਜ਼ ਜੱਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਮੈਡਮ ਰੁਪਿੰਦਰਜੀਤ ਚਹਿਲ ਜੀ ਦੀ ਯੋਗ ਰਹਿਨੁਮਾਈ ਹੇਠ ਅਜ਼ਾਦੀ ਦੀ 75ਵੇਂ ਸਾਲ ਨੂੰ ਸਮਰਪਿਤ ਅਜ਼ਾਦੀ ਕਾ ਅੰਮ੍ਰਿਤ ਮਹਾ ਉਤਸਵ ਦੇ ਤਹਿਤ 27 ਅਕਤੂਬਰ ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.- ਕਮ- ਸਕੱਤਰ ਜ਼ਿਲ੍ਹਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ 14 ਨਵੰਬਰ 2021 ਤੱਕ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਇਹ ਜਿਲ੍ਹਾ ਪੱਧਰੀ ਲੀਗਲ ਏਡ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਜਲੰਧਰ ਦੇ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ , ਰੋਜਗਾਰ, ਰੈੱਡ ਕਰਾਸ , ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ, ਸਹਾਇਕ ਲੇਬਰ ਕਮਿਸ਼ਨਰ ਦਫਤਰ, ਜਿਲ੍ਹਾ ਲੀਡ ਬੈਂਕ ਦੇ ਦਫਤਰ, ਬਾਗਬਾਨੀ ਵਿਭਾਗ, ਜਿਲ੍ਹਾ ਬਾਲ ਸੁਰੱਖਿਆ ਵਿਭਾਗ, ਜਿਲ੍ਹਾ ਪ੍ਰੀਸ਼ਦ ਦਫਤਰ ਅਤੇ ਸਿਹਤ ਵਿਭਾਗ ਆਦਿ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ, ਰੋਜਗਾਰ, ਅਸੰਗਠਿਤ ਸੈਕਟਰ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਦੇ ਕਾਰਡਾਂ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸਟਾਲ ਲਗਾਏ ਜਾਣਗੇ ਅਤੇ ਇਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਪਾਤਰੀ ਮੌਕੇ ’ਤੇ ਹੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣਗੇ।
ਉਨ੍ਹਾਂ ਦੱਸਿਆ ਕਿ ਉਪਰੋਕਤ ਦਫਤਰਾਂ ਦੇ ਅਧਿਕਾਰੀ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਸਟਾਫ ਦੀ ਡਿਊਟੀ ਇਸ ਕੈਂਪ ਵਿੱਚ ਲਗਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਿਰਕਤ ਕਰਨ।