ਨੌਜਵਾਨ ਨੂੰ ਘਰ ਬੁਲਾ ਕੇ ਮਾਰ ਦੇਣ ਦੀ ਨੀਯਤ ਨਾਲ ਢਾਹ ਕੇ ਪਿਆਈ ਜ਼ਹਿਰ, ਤਿੰਨ ਖ਼ਿਲਾਫ਼ FIR ਦਰਜ

0
55

ਫਿਰੋਜ਼ਪੁਰ (tlt) ਇਕ ਲੜਕੀ ਵੱਲੋਂ ਨੌਜਵਾਨ ਨੂੰ ਘਰ ਬੁਲਾ ਕੇ ਤੇ ਉਸ ਦੇ ਪਰਿਵਾਰ ਨੇ ਨੌਜਵਾਨ ਨੂੰ ਮਾਰ ਦੇਣ ਦੀ ਨੀਯਤ ਨਾਲ ਜ਼ਹਿਰੀਲੀ ਦਵਾਈ ਪਿਆ ਦਿੱਤੀ। ਨੌਜਵਾਨ ਦਾ ਇਲਾਜ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਜਣਿਆਂ ਖਿਲਾਫ 307, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੋਬਨ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਸਾਬੂਆਣਾ ਨੇ ਦੱਸਿਆ ਕਿ ਮਿਤੀ 21 ਅਕਤੂਬਰ 2021 ਨੂੰ ਕੋਮਲ ਪੁੱਤਰੀ ਬਲਵੀਰ ਸਿੰਘ ਵਾਸੀ ਸਾਬੂਆਣਾ ਨੇ ਫੋਨ ਕਰਕੇ ਆਪਣੇ ਘਰ ਬੁਲਾ ਲਿਆ, ਜਿਥੇ ਉਸ ਦੇ ਕਹਿਣ ਮੁਤਾਬਿਕ ਉਹ ਉਸ ਦੇ ਘਰ ਚਲਾ ਗਿਆ ਤੇ ਐਨੇ ਵਿਚ ਬਲਵੀਰ ਸਿੰਘ ਬਾਹਰੋਂ ਆ ਗਿਆ, ਜਿਸ ਤੇ ਬਲਵੀਰ ਸਿੰਘ ਤੇ ਉਸ ਦੀ ਪਤਨੀ ਨੇ ਉਸ ਨੂੰ ਧੱਕੇ ਮਾਰੇ ਤੇ ਬਾਅਦ ਵਿਚ ਬਲਵੀਰ ਸਿੰਘ ਨੇ ਮਾਰ ਦੇਣ ਦੀ ਨੀਯਤ ਨਾਲ ਉਸ ਨੂੰ ਢਾਹ ਕੇ ਦਵਾਈ (ਜ਼ਹਿਰੀਲੀ) ਪਿਆ ਦਿੱਤੀ। ਜੋਬਨ ਨੇ ਦੱਸਿਆ ਕਿ ਉਸ ਨੂੰ ਪਹਿਲਾ ਸਿਵਲ ਹਸਪਤਾਲ ਫਿਰੋਜ਼ਪੁਰ ਤੇ ਫਿਰ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਇਲਾਜ ਲਈ ਦਾਖਲ ਹੋਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਲੜਕੀ ਕੋਮਲ, ਬਲਵੀਰ ਸਿੰਘ ਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।