ਪੰਜਾਬ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਜਲੰਧਰ ਦਾ ਦੌਰਾ,ਲਿਆ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

0
62

ਜਲੰਧਰ (ਰਮੇਸ਼ ਗਾਬਾ) ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਵਲੋਂ ਸੂਬੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਚੋਣ ਅਫ਼ਸਰ ਪੰਜਾਬ ਹਰੀਸ਼ ਕੁਮਾਰ ਵਲੋਂ ਜ਼ਿਲ੍ਹਾ ਚੋਣ ਦਫ਼ਤਰ ਜਲੰਧਰ ਦਾ ਦੌਰਾ ਕਰਕੇ ਚੋਣ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਚੋਣ ਅਫ਼ਸਰ ਪੰਜਾਬ ਹਰੀਸ਼ ਕੁਮਾਰ ਨੇ ਚੋਣ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣਾਂ ਸਬੰਧੀ ਕੰਮ ਵਿੱਚ ਇਕ-ਜੁੱਟ ਹੋ ਕੇ ਪੂਰੀ ਮਿਹਨਤ ਅਤੇ ਲਗਨ ਨਾਲ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਐਫ.ਸੀ.ਐਲ. ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕਰਨ ਤੋਂ ਇਲਾਵਾ ਅਗਾਮੀ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਜਿਵੇਂ ਸਰਸਰੀ ਸੁਧਾਈ, ਬੂਥ ਲੈਵਲ ਸਵੀਪ ਗਤੀਵਿਧੀਆਂ, ਨੌਜਵਾਨ ਵਰਗ ਦੀ 100 ਫੀਸਦ ਰਜਿਸਟਰੇਸ਼ਨ ਕਰਨ ਲੀ ਕੀਤੇ ਜਾ ਰਹੇ ਉਪਰਾਲਿਆਂ ਤੋਂ ਇਲਾਵਾ ਗਰੁਡਾ ਐਪ (garuda app) ਰਾਹੀਂ ਬੀ.ਐਲ.ਓਜ਼ ਵਲੋਂ ਮਿਤੀ 23.10.2021 ਤੋਂ 25.10.2021 ਤੱਕ ਕੈਪਚਰ ਕੀਤੀ ਗਈ ਲੇਟ ਲਾਂਗ, ਪੋਲੰਗ ਸਟੇਸ਼ਨ ਫੋਟੋਆਂ ਅਤੇ ਏਐਮਐਫ/ਈਐਮਐਫ (Lat Long, Polling stations Photos & 1M6/5M6))ਸਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ