ਜਲੰਧਰ ‘ਚ SST ਹਿੰਦੀ-ਪੰਜਾਬੀ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਅਧਿਆਪਕ ਟੈਂਕੀ ‘ਤੇ ਚੜ੍ਹੇ

0
46

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ ‘ਚ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਬੱਸ ਸਟੈਂਡ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ । ਉਨ੍ਹਾਂ ਦੀ ਮੰਗ ਹੈ ਕਿ ਸਿੱਖਿਆ ਮੰਤਰੀ ਉਨ੍ਹਾਂ ਦੀਆਂ ਭਰਤੀਆਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਲਈ ਇਸ਼ਤਿਹਾਰ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਤਿੰਨ-ਚਾਰ ਵਾਰ ਮੁਲਾਕਾਤ ਕਰ ਚੁੱਕੇ ਹਨ।
ਪਰ ਉਨ੍ਹਾਂ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਇਹੀ ਕਾਰਨ ਹੈ ਕਿ ਉਹ ਬੱਸ ਸਟੈਂਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ ਹਨ ਅਤੇ ਦੁਪਹਿਰ ਤੱਕ ਹੋਰਨਾਂ ਜ਼ਿਲ੍ਹਿਆਂ ਦੇ ਅਧਿਆਪਕ ਵੀ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਪਹੁੰਚ ਜਾਣਗੇ।