ਸੰਗਰੂਰ ‘ਚ ਬੋਲੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਰੂਰਤਮੰਦਾਂ ਨੂੰ ਮਿਲਣ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ

0
56

ਸੰਗਰੂਰ (TLT) ਖੁਰਾਕ ਤੇ ਸਿਵਲ ਸਪਲਾਈ ਮੰਤਰੀ ਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਭਾਰਤ ਭੂਸ਼ਣ ਆਸ਼ੂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਵੀ ਸ਼ਿਰਕਤ ਕੀਤੀ। ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਹਰੇਕ ਲਾਭਪਾਤਰੀ ਤਕ ਪਹੁੰਚਾਇਆ ਜਾਣਾ ਚਾਹੀਦਾ ਹੈ। ਇਹ ਯਕੀਨੀ ਬਣਾਇਆ ਜਾਵੇ ਕਿ ਲੋੜਵੰਦਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕਮੇਟੀ ਦੇ ਗਠਨ ਦਾ ਮੁੱਖ ਮੰਤਵ ਸਰਕਾਰ ਤੇ ਲੋਕਾਂ ਦਰਮਿਆਨ ਆਪਸੀ ਤਾਲਮੇਲ ਕਾਇਮ ਕਰਨਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ-ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਲਿਖਤੀ ਰੂਪ ਵਿਚ ਕਮੇਟੀ ਅੱਗੇ ਪੇਸ਼ ਕਰਨ ਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣ। ਉਨ੍ਹਾਂ ਜਿੱਥੇ ਸਮੂਹ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ ਉੱਥੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਤਸੱਲੀ ਪ੍ਰਗਟਾਈ।