ਫ਼ਿਰੋਜ਼ਪੁਰ ਨੇੜੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ,2 ਭਰਾਵਾਂ ਦੀ ਮੌਤ, 2 ਜ਼ਖ਼ਮੀ

0
88

ਫ਼ਿਰੋਜ਼ਪੁਰ (TLT) ਨਜ਼ਦੀਕੀ ਪਿੰਡ ਨਵਾਂ ਬਾਰੇ ਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਤੜਕਸਾਰ ਹੋਈ ਖ਼ੂਨੀ ਝੜਪ ਦੌਰਾਨ ਚੱਲੀਆਂ ਗੋਲੀਆਂ ਨਾਲ 2 ਭਰਾਵਾਂ ਦੀ ਮੌਤ ਹੋ ਜਾਣ ਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।