ਐਸ.ਸੀ. ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪਾਵਰਕੌਮ ਦੇ ਜੂਨੀਅਰ ਇੰਜਨੀਅਰ ਨੂੰ ਮਿਲੀ ਤਰੱਕੀ

0
75

ਚੰਡੀਗੜ੍ਹ (tlt) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਮਗਰੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜੂਨੀਅਰ ਇੰਜੀਨੀਅਰ ਨੂੰ ਬਤੌਰ ਏ.ਏ.ਈ/ਇਲੈਕਟ੍ਰੀਕਲ ਵਜੋਂ ਤਰੱਕੀ ਦੇ ਦਿੱਤੀ ਗਈ।
ਇਸ ਸਬੰਧ ਵਿੱਚ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਵਾਸੀ ਲੁਧਿਆਣਾ, ਜੋ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਬਤੌਰ ਜੂਨੀਅਰ ਇੰਜੀਨੀਅਰ ਮਿਤੀ 12 ਨਵੰਬਰ, 2010 ਤੋਂ ਕੰਮ ਕਰ ਰਿਹਾ ਹੈ। ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਉਸ ਨੂੰ ਏ.ਏ.ਈ. ਦੀ ਤਰੱਕੀ ਲਈ ਯੋਗਤਾਵਾਂ ਪੂਰੀਆਂ ਹੋਣ ਦੇ ਬਾਵਜੂਦ ਤਰੱਕੀ ਨਾ ਦਿੰਦੇ ਹੋਏ ਉਸ ਦੇ ਜੂਨੀਅਰ ਕਰਮਚਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ। 
ਇਸ ਸਬੰਧ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ “2004 ਦੀ ਧਾਰਾ 10 (2)” ਅਧੀਨ ਚੇਅਰਮੈਨ-ਕਮ-ਐਮ.ਡੀ. ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਤੋਂ ਸ਼ਿਕਾਇਤ ਦੇ ਸਬੰਧ ਵਿੱਚ ਰਿਪੋਰਟ ਤਲਬ ਕੀਤੀ ਗਈ। ਸਬੰਧਤ ਵਿਭਾਗ ਵੱਲੋਂ ਆਪਣੇ ਪੱਤਰ ਮਿਤੀ 1 ਨਵੰਬਰ, 2021 ਰਾਹੀਂ ਕਮਿਸ਼ਨ ਨੂੰ ਸੂਚਿਤ ਕੀਤਾ ਗਿਆ ਕਿ ਸ਼ਿਕਾਇਤਕਰਤਾ ਨੂੰ ਜੂਨੀਅਰ ਇੰਜੀਨੀਅਰ/ਇਲੈਕਟ੍ਰੀਕਲ ਤੋਂ ਏ.ਏ.ਈ./ਇਲੈਕਟ੍ਰੀਕਲ ਵਜੋਂ ਤਰੱਕੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਸ਼ਿਕਾਇਤਕਰਤਾ ਨੂੰ 9 ਸਾਲਾ ਪ੍ਰੋਮੋਸ਼ਨਲ ਸਕੇਲ ਦਾ ਲਾਭ ਦੇਣ ਲਈ ਵੀ ਸਬੰਧਤ ਵਿਭਾਗ ਤੋਂ ਰਿਪੋਰਟ ਮੰਗੀ ਗਈ ਹੈ।