ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਹਵਾਲਾਤੀ ਨਾਮਜ਼ਦ

0
60

ਬਠਿੰਡਾ (TLT) ਸਥਾਨਕ ਕੇਂਦਰੀ ਜੇਲ੍ਹ ‘ਚ ਇਕ ਹਵਾਲਾਤੀ ਦੀ ਕੁੱਟਮਾਰ ਕਰਨ ਵਾਲੇ ਪੰਜ ਕਥਿਤ ਦੋਸ਼ੀ ਹਵਾਲਾਤੀਆਂ ਨੂੰ ਪੁਲਿਸ ਨੇ ਨਾਮਜ਼ਦ ਕਰ ਲਿਆ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਇਸ ਕੇਸ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ ਕੇਂਦਰੀ ਜ਼ੇਲ੍ਹ ਦੀ ਸੁਰੱਖਿਆ ਬੀਐਸਐਫ ਦੇ ਹਵਾਲੇ ਹੋਣ ਦੇ ਬਾਵਜੂਦ ਉਥੇ ਨਸ਼ੇ ਦੀ ਵਿਕਰੀ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ‘ਚ ਹਵਾਲਾਤੀ ਮਨੀ ਪਾਰਸ ਪੁੱਤਰ ਵੇਦ ਪ੍ਰਕਾਸ਼ ਵਾਸੀ ਜ਼ਿਲ੍ਹਾ ਸੰਗਰੂਰ ਨੇ ਦੱਸਿਆ ਕਿ ਉਹ ਕਿਸੇ ਕੇਸ ਵਿਚ ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹੈ। ਉਸ ਨੇ ਦੱਸਿਆ ਕਿ ਕੇਂਦਰੀ ਜ਼ੇਲ੍ਹ ਵਿਚ ਬੰਦ ਹਵਾਲਾਤੀ ਨਸ਼ਾ ਵੇਚਦੇ ਹਨ ਜਿਨ੍ਹਾਂ ਨੂੰ ਉਹ ਅਜਿਹਾ ਕਰਨ ਤੋਂ ਰੋਕਦਾ ਸੀ। ਇਸੇ ਰੰਜਿਸ਼ ਤਹਿਤ ਹਵਾਲਾਤੀ ਰਣਬੀਰ ਸਿੰਘ ਪੁੱਤਰ ਤਾਰਾ ਚੰਦ, ਮਨਦੀਪ ਸਿੰਘ ਪੁੱਤਰ ਮਲਕੀਤ ਸਿੰਘ, ਅਨੁਭਵ ਕੁਮਾਰ ਪੁੱਤਰ ਰਾਜ ਕੁਮਾਰ, ਪਾਰਸ ਪੁੱਤਰ ਵਿਜੇ ਕੁਮਾਰ ਅਤੇ ਸਿਕੰਦਰ ਸਿੰਘ ਪੁੱਤਰ ਤੇਜ਼ ਸਿੰਘ ਨੇ ਛੇ ਨਵੰਬਰ ਨੂੰ ਤੇਜ਼ਧਾਰ ਹਥਿਆਰ ਨਾਲ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਥਾਣਾ ਕੈਂਟ ਪੁਲੀਸ ਦੇ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।