ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਚੁੱਕਣਗੇ AAP ਦਾ ਝਾੜੂ

0
55

ਗੁਰਦਾਸਪੁਰ (TLT) ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਮਚੀ ਉਥਲ ਪੁਥਲ ਦੇ ਵਿਚਾਲੇ ਇਕ ਹੋਰ ਅਹਿਮ ਘਟਨਾਕ੍ਰਮ ਵਾਪਰਨ ਜਾ ਰਿਹਾ ਹੈ। ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸੰਬੰਧਤ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਰਮਨ ਬਹਿਲ ਸਵੇਰੇ ਸਾਢੇ 11 ਵਜੇ ਦੇ ਕਰੀਬ ਸੀਨੀਅਰ ਆਪ ਲੀਡਰਸ਼ਿਪ ਦੀ ਮੌਜੂਦਗੀ ਵਿਚ ਆਪਣੇ ਪ੍ਰਾਈਵੇਟ ਸਕੂਲ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਆਪ ਦਾ ਝਾੜੂ ਚੁੱਕਣਗੇ। ਅਜੇ ਤੱਕ ਰਸਮੀ ਤੌਰ’ਤੇ ਪੁਸ਼ਟੀ ਨਹੀਂ ਹੋ ਸਕੀ ਕਿ ਉਨ੍ਹਾਂ ਨੂੰ ਆਪ ਵਿੱਚ ਸ਼ਾਮਲ ਕਰਵਾਉਣ ਲਈ ਕਿਹੜੇ ਵੱਡੇ ਆਗੂ ਪਹੁੰਚ ਰਹੇ ਹਨ ਪਰ ਸੂਤਰਾਂ ਅਨੁਸਾਰ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ,ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਆਉਣਾ ਤੈਅ ਹੈ। ਕੁਝ ਸੂਤਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੀ ਪੁੱਜਣ ਦੀਆਂ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਰਹੇ।