ਦਸਵੀਂ ਦੀ ਵਿਦਿਆਰਥਣ ਨਾਲ ਜਬਰ ਜਨਾਹ, ਨੌਜਵਾਨ ਖਿਲਾਫ ਮੁਕੱਦਮਾ ਦਰਜ

0
82

ਲੁਧਿਆਣਾ (TLT) ਜ਼ਬਰਦਸਤੀ ਘਰ ਅੰਦਰ ਦਾਖਲ ਹੋਏ ਨੌਜਵਾਨ ਨੇ ਦਸਵੀਂ ਦੀ ਵਿਦਿਆਰਥਣ ਨੂੰ ਹਵਸ ਦਾ ਸ਼ਿਕਾਰ ਬਣਾਇਆ। ਨੌਜਵਾਨ ਦੀਆਂ ਧਮਕੀਆਂ ਤੋਂ ਪਰੇਸ਼ਾਨ ਹੋਈ ਲੜਕੀ ਨੇ ਪਰਿਵਾਰਕ ਮੈਂਬਰਾਂ ਨੂੰ ਕੁਝ ਨਾ ਦੱਸਿਆ। ਨਾਬਾਲਗ ਮਾਸੂਮ ਦੇ ਪਰਿਵਾਰ ਦੇ ਉਸ ਵੇਲੇ ਹੋਸ਼ ਉੱਡ ਗਏ ਜਦੋਂ ਉਸ ਦੇ ਗਰਭਵਤੀ ਹੋਣ ਦਾ ਖੁਲਾਸਾ ਹੋਇਆ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਬਾਲਗ ਬੱਚੀ ਦੀ ਮਾਂ ਦੇ ਬਿਆਨਾਂ ਉਪਰ ਲਾਲ ਬਹਾਦਰ ਨਾਮ ਦੇ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਇੰਸਪੈਕਟਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਅਜੇ ਤਕ ਡਿਪਰੈਸ਼ਨ ਵਿਚ ਹੈ। ਮੁੱਢਲੀ ਤਫਤੀਸ਼ ਦੌਰਾਨ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ 24 ਜੂਨ ਦੀ ਰਾਤ ਨੂੰ ਮੁਲਜ਼ਮ ਲੜਕੀ ਨੂੰ ਇਕੱਲਿਆਂ ਦੇਖ ਕੇ ਘਰ ਅੰਦਰ ਵੜ ਆਇਆ। ਮੁਲਜ਼ਮ ਨੇ ਵਿਦਿਆਰਥਣ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਦੀ ਆਬਰੂ ਲੁੱਟ ਲਈ। ਬੁਰੀ ਤਰ੍ਹਾਂ ਡਰੀ ਲੜਕੀ ਨੇ ਇਸ ਸਬੰਧੀ ਕਿਸੇ ਨੂੰ ਵੀ ਕੁਝ ਨਾ ਦੱਸਿਆ। ਬੀਤੀ ਰਾਤ ਲੜਕੀ ਦੇ ਪੇਟ ਵਿਚ ਅਚਾਨਕ ਦਰਦ ਹੋਈ, ਹਸਪਤਾਲ ਵਿਚ ਲਿਜਾਣ ਤੋਂ ਬਾਅਦ ਸਾਹਮਣੇ ਆਇਆ ਕਿ ਉਹ ਗਰਭਵਤੀ ਹੋ ਚੁੱਕੀ ਹੈ। ਇਸ ਮਾਮਲੇ ਵਿਚ ਤੁਰੰਤ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਾਂਚ ਅਧਿਕਾਰੀ ਜਸਪ੍ਰੀਤ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਉੱਪਰ ਲਾਲ ਬਹਾਦਰ ਨਾਮ ਦੇ ਨੌਜਵਾਨ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਵੇਗੀ।