20 ਅਤੇ 21 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ਵਿਖੇ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਜਿਲ੍ਹਾ ਚੋਣ ਅਫ਼ਸਰ

0
257

30 ਨਵੰਬਰ ਤੱਕ ਨਵੀਂ ਵੋਟ ਬਣਵਾਉਣ ਜਾਂ ਕੱਟਵਾਉਣ ਸਬੰਧੀ ਭਰੇ ਜਾ ਸਕਦੇ ਹਨ ਫਾਰਮ

ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਵੀ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ

ਅੰਮ੍ਰਿਤਸਰ (TLT) ਜਿਲ੍ਹੇ ਵਿੱਚ 20 ਤੇ 21 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ਉਤੇ ਬੂਥ ਲੈਵਲ ਅਫ਼ਸਰਾਂ ਵਲੋਂ ਵਿਸ਼ੇਸ਼ ਕੈਂਪ ਲਗਵਾਏ  ਜਾ ਰਹੇ ਹਨ। ਇਨਾਂ ਕੈਂਪਾਂ ਵਿੱਚ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਲਈ 30 ਨਵੰਬਰ ਤੱਕ ਫਾਰਮ ਭਰੇ ਜਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਆਨਲਾਈਨ ਵਿਧੀ ਰਾਹੀਂ voterportal.eci.gov.in ਜਾਂ nvsp.in ਤੇ ਭਰੇ ਜਾ ਸਕਦੇ ਹਨ। ਉਨਾਂ ਦੱਸਿਆ ਕਿ ਆਫਲਾਈਨ ਵਿਧੀ ਰਾਹੀਂ ਵੀ ਲੋਕ ਦਸਤੀ ਫਾਰਮ ਭਰ ਕੇ ਬੂਥ ਲੈਵਲ ਅਫ਼ਸਰ ਜਾਂ ਚੋਣ ਰਜਿਸਟਰੇਸ਼ਨ ਅਫ਼ਸਰ ਨੂੰ ਦੇ ਸਕਦੇ ਹਨ।