ਅੱਠਵੀਂ ਦੀ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਲਾਪਤਾ, ਅਣਪਛਾਤੇ ਮੁਲਜ਼ਮ ਖਿਲਾਫ਼ ਕੇਸ ਦਰਜ

0
75

ਲੁਧਿਆਣਾ (TLT) ਭੇਤਭਰੇ ਹਾਲਾਤਾਂ ਚ ਅੱਠਵੀਂ ਦੀ ਵਿਦਿਆਰਥਣ ਲਾਪਤਾ ਹੋ ਗਈ ।ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ । ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸਦੀ 13 ਵਰ੍ਹਿਆਂ ਦੀ ਧੀ ਹਰ ਰੋਜ਼ ਵਾਂਗ 18 ਨਵੰਬਰ ਨੂੰ ਘਰ ਤੋਂ ਸਕੂਲ ਗਈ । ਸ਼ਾਮ ਤਕ ਵੀ ਜਦ ਲੜਕੀ ਘਰ ਵਾਪਸ ਨਾ ਪਰਤੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਕੂਲ ਵਿੱਚ ਸੰਪਰਕ ਕੀਤਾ । ਪਰਿਵਾਰਕ ਮੈਂਬਰਾਂ ਦੇ ਮੁਤਾਬਕ ਅਧਿਆਪਕਾਂ ਨੇ ਦੱਸਿਆ ਕਿ ਲੜਕੀ ਕੁਝ ਘੰਟੇ ਪਹਿਲਾਂ ਸਕੂਲ ਤੋਂ ਜਾ ਚੁੱਕੀ ਸੀ । ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਵਿਦਿਆਰਥਣ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ । ਪਰਿਵਾਰਕ ਮੈਂਬਰਾਂ ਨੂੰ ਖ਼ਦਸ਼ਾ ਹੈ ਕਿ ਲੜਕੀ ਨੂੰ ਅਣਪਛਾਤੇ ਮੁਲਜ਼ਮ ਨੇ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ । ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਐੱਫਆਈਆਰ ਦਰਜ ਕਰ ਕੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।